ਜਗਜੀਤ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਨੂੰ ਪੁਲਸ ਨੇ ਕੀਤਾ ਡਿਟੇਨ
Wednesday, Mar 19, 2025 - 07:26 PM (IST)

ਵੈੱਬ ਡੈਸਕ : ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ਉੱਤੇ ਪੁਲਸ ਨੇ ਕਾਰਵਾਈ ਕੀਤੀ ਹੈ। ਮੋਹਾਲੀ ‘ਚ ਪੰਜਾਬ ਪੁਲਸ ਨੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕਰ ਲਿਆ ਹੈ। ਕਈ ਹੋਰ ਕਿਸਾਨਾਂ ਆਗੂਆਂ ਨੂੰ ਵੀ ਹਿਰਾਸਤ ‘ਚ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ।
ਅੱਜ ਕਿਸਾਨ ਆਗੂ ਕੇਂਦਰ ਸਰਕਾਰ ਦੇ ਵਫਦ ਨਾਲ 7ਵੇਂ ਗੇੜ ਦੀ ਬੈਠਕ ਕਰ ਵਾਪਸ ਪਰਤ ਰਹੇ ਸਨ, ਜਿਸ ਵੇਲੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਹਾਲਾਂਕਿ ਪੁਲਸ ਨੇ ਇਨ੍ਹਾਂ ਆਗੂਆਂ ਨੂੰ ਡਿਟੇਨ ਕਿਉਂ ਕੀਤਾ ਹੈ ਇਸ ਦੀ ਕੋਈ ਸਾਫ ਵਜ੍ਹਾ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਇਸ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਦੋਵਾਂ ਨੂੰ ਪਟਿਆਲਾ ਸਥਿਤ ਕਮਾਂਡੋ ਟਰੇਨਿੰਗ ਸੈਂਟਰ ਵਿਚ ਰੱਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8