97ਵੇਂ ਦਿਨ ’ਚ ਪੁੱਜਾ ਡੱਲੇਵਾਲ ਦਾ ਮਰਨ ਵਰਤ, ਕਿਸਾਨਾਂ ਨੇ ਆਰੰਭੀਆਂ ਮਹਾਪੰਚਾਇਤਾਂ ਦੀਆਂ ਤਿਆਰੀਆਂ
Monday, Mar 03, 2025 - 04:39 AM (IST)

ਪਟਿਆਲਾ/ਸਨੌਰ (ਮਨਦੀਪ ਜੋਸਨ)- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲਿਖਤ ’ਚ ਮੰਨੀਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਨੌਰੀ ਕਿਸਾਨ ਮੋਰਚੇ 'ਤੇ 97ਵੇਂ ਦਿਨ ਵੀ ਜਾਰੀ ਰਿਹਾ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿਚ ਐੱਮ.ਐੱਸ.ਪੀ. ਦੇ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਸੂਬਾ ਪੱਧਰੀ ਮਹਾਪੰਚਾਇਤਾਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਭਰ ਦੇ ਕਿਸਾਨ ਆਗੂਆਂ ਦੀ ਆਨਲਾਈਨ ਮੀਟਿੰਗ ਕੀਤੀ ਜਾ ਰਹੀ ਹੈ। ਇਸ ’ਚ ਵਿਚਾਰ ਚਰਚਾ ਤੋਂ ਬਾਅਦ ਮਹਾਪੰਚਾਇਤਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਨਸ਼ਾ ਤਸਕਰੀ ਦਾ ਅਨੋਖਾ ਮਾਮਲਾ ; ਇਕ ਪੈਕਟ ਸਪਲਾਈ ਕਰਨ ਬਦਲੇ ਸਮੱਗਲਰ ਲੈਂਦਾ 10,000 ਰੁਪਏ
ਡੱਲੇਵਾਲ ਦੇ ਮਰਨ ਵਰਤ ਦੇ 5 ਮਾਰਚ ਨੂੰ 100 ਦਿਨ ਪੂਰੇ ਹੋਣ ’ਤੇ ਦੇਸ਼ ਭਰ ’ਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ 1 ਰੋਜ਼ਾ ਸੰਕੇਤਕ ਭੁੱਖ ਹੜਤਾਲ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਦੇਸ਼ ਭਰ ’ਚ ਵੱਡੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e