ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੀ ਮੈਡੀਕਲ ਟੀਮ ਭਿਆਨਕ ਹਾਦਸੇ ਦਾ ਸ਼ਿਕਾਰ
Wednesday, Dec 25, 2024 - 02:10 PM (IST)
ਪਟਿਆਲਾ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਖਭਾਲ ਕਰ ਰਹੀ ਸਰਕਾਰੀ ਸਿਹਤ ਵਿਭਾਗ ਦੀ ਟੀਮ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਲਾਹਾ ਲੈਣ ਲਈ ਜਲਦੀ ਕਰ ਲਓ Apply
ਜਾਣਕਾਰੀ ਮੁਤਾਬਕ ਇਹ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਸ ਪਟਿਆਲਾ ਜਾ ਰਹੀ ਸੀ। ਜਦੋਂ ਟੀਮ ਸਮਾਣਾ ਦੇ ਮਾਜਰਾ ਪਿੰਡ ਨੇੜੇ ਪੁੱਜੀ ਤਾਂ ਇਸ ਦੌਰਾਨ ਇਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਮੈਡੀਕਲ ਟੀਮ ਨੂੰ ਲਿਜਾ ਰਹੀ ਗੱਡੀ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਗੱਚਕ ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਵੀਡੀਓ, ਜ਼ਰਾ ਧਿਆਨ ਨਾਲ ਦੇਖੋ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਗੱਡੀ 'ਚ ਬੈਠੇ ਡਾਕਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8