ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ
Sunday, Apr 06, 2025 - 03:14 PM (IST)

ਚੰਡੀਗੜ੍ਹ (ਵੈੱਬ ਡੈਸਕ): ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤਕਰੀਬਨ 131 ਦਿਨ ਬਾਅਦ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਹ 26 ਨਵੰਬਰ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਸਨ। ਬੀਤੇ ਦਿਨੀਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਜਿਸ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਮਰਨ ਵਰਤ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਇਹ ਮੁੱਖ ਸੜਕ ਮੁਕੰਮਲ ਜਾਮ! ਰੋਕੀ ਗਈ ਆਵਾਜਾਈ
ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਮਹਾਂਪੰਚਾਇਤ ਹੋਈ ਸੀ, ਜਿਸ ਵਿਚ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਪਹੁੰਚੇ ਸਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਐੱਮਐੱਸਪੀ ਤੇ ਹੋਰ ਕਿਸਾਨੀ ਮੰਗਾਂ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਦੱਸ ਦਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅਗਲੀ 4 ਮਈ ਨੂੰ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8