ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ''ਤੇ ਤਸ਼ੱਦਦ ਢਾਹੁਣ ਵਾਲੇ ਪੁਲਸ ਮੁਲਾਜ਼ਮਾਂ ਦਾ ਸਨਮਾਨ ਕਰਨ ''ਤੇ ਡੱਲੇਵਾਲ ਦਾ ਵੱਡਾ ਬਿਆਨ
Sunday, Jul 21, 2024 - 07:11 PM (IST)
ਡੇਰਾਬੱਸੀ (ਗੁਰਜੀਤ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਡੇਰਾਬੱਸੀ ਦੇ ਪਿੰਡ ਕਕਰਾਲੀ ਵਿਖੇ ਗੁਰਦੁਆਰਾ ਸਾਹਿਬ ਵਿਚ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਤਸ਼ੱਦਦ ਢਾਉਣ ਅਤੇ ਗੋਲ਼ੀਆਂ ਚਲਾਉਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਸਨਮਾਨ ਕਰਨ ਦਾ ਫ਼ੈਸਲਾ ਬੇਹੱਦ ਹੀ ਨਿੰਦਣਯੋਗ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਨ।
ਡੱਲੇਵਾਲ ਨੇ ਕਿਹਾ ਕਿ ਸਾਨੂੰ ਐੱਮ. ਐੱਸ. ਪੀ. ਖ਼ਰੀਦ ਗਾਰੰਟੀ ਕਾਨੂੰਨ ਲਾਜ਼ਮੀ ਤੌਰ 'ਤੇ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਵਾ ਕੇ ਹਟਾਂਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਲਈ 700 ਤੋਂ ਵੱਧ ਕਿਸਾਨ ਸ਼ਹੀਦੀ ਅਤੇ 425 ਦੇ ਕਰੀਬ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਤਸ਼ੱਦਦ ਢਾਵੇ, ਉਹ ਹੁਣ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ- ਧੀ ਦੀ 'ਲਵ ਮੈਰਿਜ' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, 3 ਪੰਨਿਆਂ ਦੇ ਸੁਸਾਈਡ ਨੋਟ 'ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ
ਡੱਲੇਵਾਲ ਨੇ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਸੜਕਾਂ ਜਾਮ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਰਹੀ ਹੈ ਪਰ ਹੁਣ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਪੂਰੀ ਤਰ੍ਹਾਂ ਤਿਆਰ ਹਨ। ਸ਼ੰਭੂ ਸਰਹੱਦ 'ਤੇ ਟਰੈਕਟਰ ਟਰਾਲੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਸੜਕਾਂ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਡੇਰਾਬੱਸੀ ਬਲਾਕ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ੰਭੂ ਬਾਰਡਰ ਉੱਤੇ ਪਹੁੰਚਣ ਲਈ ਵੀ ਕਿਹਾ। ਇਸ ਮੌਕੇ ਜਸਵਿੰਦਰ ਸਿੰਘ ਟਿਵਾਣਾ, ਹਰਵਿੰਦਰ ਸਿੰਘ ਟੋਨੀ, ਪ੍ਰੇਮ ਸਿੰਘ ਰਾਣਾ, ਸੁਭਾਸ਼ ਰਾਣਾ, ਰਾਜਪਾਲ ਮਲਕਪੁਰ, ਕੁਲਦੀਪ ਸਿੰਘ ਜਲਾਲਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।