ਕਿਸਾਨਾਂ ਦੀ ਰਿਹਾਈ ਮਗਰੋਂ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਪਾਣੀ
Friday, Mar 28, 2025 - 11:28 AM (IST)

ਖੰਨਾ (ਵਿਪਨ): ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਆਪਣੇ ਸਾਥੀ ਕਿਸਾਨਾਂ ਦੀ ਰਿਹਾਈ ਮਗਰੋਂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀ ਲਿਆ ਹੈ। ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ 3 ਦਿਨ ਜੋਂ ਪਾਣੀ ਪੀਣਾ ਵੀ ਬੰਦ ਕੀਤਾ ਹੋਇਆ ਸੀ, ਉਹ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਅੱਜ ਪੰਜਾਬ ਪੁਲਸ ਨੇ ਏ.ਡੀ.ਜੀ.ਪੀ. ਜਸਕਰਨ ਸਿੰਘ, ਡੀ.ਆਈ.ਜੀ. ਨਰਿੰਦਰ ਭਾਰਗਵ, ਲੁਧਿਆਣਾ ਏ.ਸੀ.ਪੀ. ਹਰਜਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਗੁਰਜੀਤ ਰੁਮਾਣਾ ਪਟਿਆਲਾ ਦੇ ਹਸਪਤਾਲ ਪਹੁੰਚੇ, ਜਿੱਥੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾਖ਼ਲ ਹਨ। ਇਨ੍ਹਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਪਾਣੀ ਪਿਲਾਇਆ ਗਿਆ। ਇਸ ਮੌਕੇ ਜੇਲ੍ਹ ਤੋਂ ਰਿਹਾਅ ਹੋਏ ਕਿਸਾਨ ਵੀ ਉਨ੍ਹਾਂ ਨਾਲ ਮੁਲਾਕਾਤ ਲਈ ਪਹੁੰਚੇ ਤੇ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8