ਵੱਡੀ ਖ਼ਬਰ : ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਖੀਰਨੀਆਂ ਨੇ ਫੜ੍ਹਿਆ ''ਆਪ'' ਦਾ ਝਾੜੂ

Monday, May 31, 2021 - 03:24 PM (IST)

ਵੱਡੀ ਖ਼ਬਰ : ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਖੀਰਨੀਆਂ ਨੇ ਫੜ੍ਹਿਆ ''ਆਪ'' ਦਾ ਝਾੜੂ

ਸਮਰਾਲਾ (ਗਰਗ) : ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਜਗਜੀਵ ਸਿੰਘ ਖੀਰਨੀਆਂ ਨੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਆਪਣੇ ਪਰਿਵਾਰ ਅਤੇ ਕਈ ਸਮਰਥਕਾਂ ਸਮੇਤ ਪਾਰਟੀ ਦਾ ਝਾੜੂ ਫੜ੍ਹ ਲਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : GMCH ਦੇ ਕੋਵਿਡ ਆਈ. ਸੀ. ਯੂ. ਵਾਰਡ 'ਚ ਦਾਖ਼ਲ 4 ਮਰੀਜ਼ਾਂ ਦੀ ਮੌਤ, ਪਰਿਵਾਰਾਂ ਨੇ ਲਾਏ ਗੰਭੀਰ ਦੋਸ਼

ਇਸ ਦੇ ਨਾਲ ਹੀ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ। ਦੱਸਣਯੋਗ ਹੈ ਕਿ ਜਗਜੀਵਨ ਸਿੰਘ ਖੀਰਨੀਆਂ ਨੇ ਸਮਰਾਲਾ ਹਲਕੇ ਵਿੱਚ ਅਕਾਲੀ ਦਲ ਵੱਲੋਂ ਪਰਮਜੀਤ ਸਿੰਘ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਦੇ ਪਾਰਟੀ ਫ਼ੈਸਲੇ ਦੇ ਖ਼ਿਲਾਫ਼ ਹਾਲ ਵਿੱਚ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਭਾਖੜਾ ਤੇ ਪੌਂਗ ਡੈਮਾਂ 'ਚੋਂ ਪਾਣੀ ਲੈਣ ਵਾਲੇ ਸੂਬਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋ ਸਕਦੀ ਹੈ ਮੁਸੀਬਤ

ਅਕਾਲੀ ਦਲ ਦੇ ਸੱਭ ਤੋਂ ਪੁਰਾਣੇ ਅਤੇ ਵਫ਼ਦਾਰਾਂ ਵਿੱਚੋਂ ਇਕ ਗਿਣੇ ਜਾਂਦੇ ਖੀਰਨੀਆਂ ਪਰਿਵਾਰ ਵੱਲੋਂ ਅਕਾਲੀ ਦਾ ਸਾਥ ਛੱਡ ਦਿੱਤੇ ਜਾਣ ਨਾਲ ਜਿੱਥੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ, ਉਥੇ ਹੁਣ ਖੀਰਨੀਆਂ ਦੇ ਆਪ ਵਿੱਚ ਸ਼ਾਮਲ ਹੋ ਜਾਣ ਦੇ ਫ਼ੈਸਲੇ ਨਾਲ ਸਮਰਾਲਾ ਹਲਕੇ ਦੇ ਸਾਰੇ ਸਿਆਸੀ ਸਮੀਕਰਨ ਬਦਲ ਚੁੱਕੇ ਹਨ। ਸਮਝਿਆਂ ਜਾਂਦਾ ਹੈ ਕਿ ਖੀਰਨੀਆਂ ਇਥੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 
 


author

Babita

Content Editor

Related News