ਚੰਡੀਗੜ੍ਹ ਦੇ ਵਕੀਲ ਜਗਜੋਤ ਸਿੰਘ ਲਾਲੀ ਭਾਰਤ ਦੇ ਡਿਪਟੀ ਸਾਲਿਸਟਰ ਜਨਰਲ ਨਿਯੁਕਤ
Thursday, Oct 20, 2022 - 01:13 AM (IST)
ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ ਦੇ ਵਕੀਲ ਜਗਜੋਤ ਸਿੰਘ ਲਾਲੀ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਕੇਂਦਰੀ ਮੰਤਰਾਲਿਆਂ ਨਾਲ ਸਬੰਧਤ ਕੇਸਾਂ ਦਾ ਪੱਖ ਰੱਖਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਭਾਰਤ ਦੇ ਡਿਪਟੀ ਸਾਲਿਸਟਰ ਜਨਰਲ (ਡੀਐੱਸਜੀਆਈ) ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਕਾਰਾ: ਜ਼ਮੀਨ ਖਾਤਿਰ ਮਾਂ ਨੂੰ ਦਿੱਤੀ ਦਰਦਨਾਕ ਮੌਤ
ਹਾਈ ਕੋਰਟ ਵਿੱਚ 18 ਸਾਲ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਲਾਲੀ ਨੇ ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੇ ਉਪ-ਪ੍ਰਧਾਨ ਵਜੋਂ ਸੇਵਾ ਨਿਭਾਈ ਹੈ ਅਤੇ 2004-05 ਵਿੱਚ ਇਸ ਦੇ ਕਾਰਜਕਾਰਨੀ ਮੈਂਬਰ ਰਹੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਭਾਰਤ ਸਰਕਾਰ ਦੇ ਸੀਨੀਅਰ ਪੈਨਲ ਵਕੀਲ ਵੀ ਸਨ ਤੇ ਵਰਤਮਾਨ ਵਿੱਚ ਯੂਟੀ ਪ੍ਰਸ਼ਾਸਨ ਲਈ ਵਧੀਕ ਸਟੈਂਡਿੰਗ ਵਕੀਲ ਹਨ।
ਲਾਲੀ ਨੇ ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਐੱਲਐੱਲਬੀ ਕਰਨ ਤੋਂ ਪਹਿਲਾਂ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਤੋਂ ਕਾਮਰਸ ਵਿੱਚ ਆਪਣੀ ਬੈਚਲਰ ਕੀਤੀ। ਉਹ 2004 ਵਿੱਚ ਕਾਨੂੰਨੀ ਪੇਸ਼ੇ 'ਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ: ਭਾਰਤੀ ਦੂਤਘਰ ਨੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀਆਂ ਨੂੰ ਤੁਰੰਤ ਯੂਕ੍ਰੇਨ ਛੱਡਣ ਦੇ ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।