ਜਗਮੇਲ ਕਤਲਕਾਂਡ : ਸਿਹਤ ਮੰਤਰੀ ਵਲੋਂ ਮੈਡੀਕਲ ਅਫਸਰ ਖਿਲਾਫ ਜਾਂਚ ਦੇ ਨਿਰਦੇਸ਼

Wednesday, Nov 20, 2019 - 08:53 AM (IST)

ਜਗਮੇਲ ਕਤਲਕਾਂਡ : ਸਿਹਤ ਮੰਤਰੀ ਵਲੋਂ ਮੈਡੀਕਲ ਅਫਸਰ ਖਿਲਾਫ ਜਾਂਚ ਦੇ ਨਿਰਦੇਸ਼

ਚੰਡੀਗੜ੍ਹ : ਜਗਮੇਲ ਸਿੰਘ ਨੂੰ ਕਥਿਤ ਤੌਰ 'ਤੇ ਸਮੇਂ ਸਿਰ ਮੈਡੀਕਲ ਸਹੂਲਤ ਨਾ ਮੁਹੱਈਆ ਕਰਵਾਉਣ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ 'ਚ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਜਗਮੇਲ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਮੈਡੀਕਲ ਅਫਸਰ ਨੇ ਆਪਣੀ ਡਿਊਟੀ ਵਿੱਚ ਕੁਤਾਹੀ ਵਰਤੀ ਅਤੇ ਐਮ.ਐਲ.ਆਰ. ਦਰਜ ਨਹੀਂ ਕੀਤੀ। ਮੀਡੀਆ ਰਿਪੋਰਟਾਂ ਵਿਚ ਮੈਡੀਕਲ ਅਫਸਰ ਦੀ ਡਿਊਟੀ 'ਤੇ ਗੰਭੀਰ ਦੋਸ਼ ਲਗਾਏ ਗਏ, ਜੋ ਜਗਮੇਲ ਸਿੰਘ ਦੀ ਮੌਤ ਦਾ ਇਕ ਕਾਰਨ ਬਣਿਆ। ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ ਸਿਹਤ ਨੂੰ ਇਸ ਮਾਮਲੇ ਵਿੱਚ ਡਿਊਟੀ 'ਤੇ ਮੌਜੂਦ ਮੈਡੀਕਲ ਅਫਸਰ ਦੀ ਭੂਮਿਕਾ ਦੀ ਜਾਂਚ ਕਰਨ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕਰਨ ਲਈ ਕਿਹਾ।


author

Babita

Content Editor

Related News