ਅਕਾਲੀ ਦਲ ਦੇ ਫ਼ੈਸਲੇ ਤੋਂ ਪਹਿਲਾਂ ਜਗਮੀਤ ਬਰਾੜ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

Tuesday, Dec 06, 2022 - 06:26 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ। ਇਸ ਦੌਰਾਨ ਬਰਾੜ ਵਲੋਂ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਉਹ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਉਹ ਭਵਿੱਖ ਵਿਚ ਵੀ ਕੰਮ ਕਰਨਗੇ। ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਮਾਸਟਰ ਪਲਾਨ ’ਤੇ ਕੰਮ ਕਰ ਰਹੀ ਭਾਜਪਾ ਲਈ ਪੰਗਾ, ਸੂਚੀ ਜਾਰੀ ਕਰਦਿਆਂ ਹੀ ਉੱਠੀ ਬਗਾਵਤ

ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਜਾ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ ਕੂੜ ਪ੍ਰਚਾਰ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ : ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਮਦਦ ਲਈ ਅੱਗੇ ਆਏ ਪੰਜਾਬੀਆਂ ਨੇ ਪੇਸ਼ ਕੀਤੀ ਮਿਸਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News