ਜਗਮੀਤ ਬਰਾੜ ਹੁਣ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼, ਪਾਰਟੀ ਅੱਗੇ ਰੱਖਣਗੇ ਆਪਣਾ ਪੱਖ

12/05/2022 12:41:59 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ 10 ਦਸੰਬਰ ਨੂੰ ਹੋਵੇਗੀ। ਜਗਮੀਤ ਸਿੰਘ ਬਰਾੜ ਦੀ ਅਪੀਲ 'ਤੇ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਟ੍ਰਾਈਸਿਟੀ 'ਚ 'ਮੈਟਰੋ' ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਹੁਣ ਇਹ ਬੈਠਕ 10 ਦਸੰਬਰ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ 'ਚ ਦੁਪਹਿਰ ਇਕ ਵਜੇ ਹੋਵੇਗੀ। ਬੈਠਕ 'ਚ ਹਾਜ਼ਰ ਹੋ ਕੇ ਜਗਮੀਤ ਸਿੰਘ ਬਰਾੜ ਆਪਣਾ ਪੱਖ ਪਾਰਟੀ ਅੱਗੇ ਰੱਖ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਗਰਭਵਤੀ ਔਰਤਾਂ ਦੇ ਜਣੇਪੇ ਨੂੰ ਲੈ ਕੇ ਚੰਗੀ ਖ਼ਬਰ, ਸਿਹਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਨੋਟਿਸ ਭੇਜਿਆ ਸੀ ਅਤੇ 6 ਦਸੰਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਅਨੁਸ਼ਾਨਸਨੀ ਕਮੇਟੀ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਹੁਣ ਜਗਮੀਤ ਬਰਾੜ ਦੀ ਅਪੀਲ 'ਤੇ ਇਸ ਬੈਠਕ ਨੂੰ 10 ਦਸੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita