ਅਕਾਲੀ ਦਲ ''ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੇ ਖੋਲ੍ਹੀ ਜਗਮੀਤ ਬਰਾੜ ਦੀ ਪੋਲ

Friday, Apr 19, 2019 - 06:23 PM (IST)

ਅਕਾਲੀ ਦਲ ''ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੇ ਖੋਲ੍ਹੀ ਜਗਮੀਤ ਬਰਾੜ ਦੀ ਪੋਲ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਜਗਮੀਤ ਬਰਾੜ ਕਾਂਗਰਸ ਵਿਚ ਸ਼ਾਮਲ ਹੋਣ ਲਈ ਤਰਲੋ ਮੱਛੀ ਹੋ ਰਹੇ ਸਨ, ਜਿਸ ਲਈ ਉਹ ਉਨ੍ਹਾਂ ਨੂੰ ਵਟਸਐਪ 'ਤੇ ਮੈਸੇਜ ਕਰਕੇ ਕਾਂਗਰਸ ਵਿਚ ਸ਼ਾਮਲ ਕਰਨ ਲਈ ਬੇਨਤੀਆਂ ਕਰ ਰਹੇ ਸਨ, ਜਦੋਂ ਕਾਂਗਰਸ ਵਿਚ ਉਨ੍ਹਾਂ ਦੀ ਗੱਲ ਨਹੀਂ ਬਣੀ ਤਾਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵਿੱਟਰ 'ਤੇ ਜਗਮੀਤ ਬਰਾੜ ਵਲੋਂ ਮੁੱਖ ਮੰਤਰੀ ਨੂੰ ਕੀਤੇ ਗਏ ਵਟਸਐਪ ਦੇ ਮੈਸੇਜ ਵੀ ਸਾਂਝੇ ਕੀਤੇ ਹਨ। 

ਕੈਪਟਨ ਵੱਲੋਂ ਜਾਰੀ ਸੁਨੇਹਿਆਂ ਵਿਚ ਜਗਮੀਤ ਬਰਾੜ ਕਹਿ ਰਹੇ ਹਨ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਪਾਰਟੀ ਵਿਚ ਵਾਪਸ ਲੈਂਦੀ ਹੈ ਤਾਂ ਉਹ ਬਾਦਲਾਂ ਨੂੰ ਟਿਕਾਣੇ ਲਗਾਉਣਗੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨਗੇ। ਜਗਮੀਤ ਨੇ ਇਹ ਵੀ ਕਿਹਾ ਕਿ ਜੇਕਰ ਪਾਰਟੀ ਨੂੰ ਬਠਿੰਡਾ ਤੋਂ ਮਜ਼ਬੂਤ ਸਿੱਖ ਚਿਹਰਾ ਨਹੀਂ ਮਿਲ ਰਿਹਾ ਤਾਂ ਉਹ ਉੱਥੋਂ ਚੋਣ ਲੜਨ ਲਈ ਵੀ ਤਿਆਰ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜਗਮੀਤ ਬਰਾੜ ਕਾਂਗਰਸ ਵਲੋਂ ਬਠਿੰਡਾ ਤੋਂ ਚੋਣ ਲੜਨਾ ਚਾਹੁੰਦੇ ਸਨ ਪਰ ਕਾਂਗਰਸ ਵਿਚ ਉਨ੍ਹਾਂ ਦੀ ਦਾਲ ਨਹੀਂ ਗਲੀ।


author

Gurminder Singh

Content Editor

Related News