ਜਗਮੀਤ ਬਰਾੜ ਵਲੋਂ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ (ਵੀਡੀਓ)

Thursday, Apr 18, 2019 - 12:51 PM (IST)

ਚੰਡੀਗੜ੍ਹ (ਸੇਤੀਆ) : ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਵਲੋਂ ਵੀਰਵਾਰ ਨੂੰ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪਣੇ ਟਵਿੱਟਰ ਪੇਜ 'ਤੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ 'ਚ ਸ਼ਾਮਲ ਹੋਣਗੇ।

PunjabKesari

 ਦੱਸਣਯੋਗ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਰਹੇ ਹਨ। ਉਹ ਸੁਖਬੀਰ ਬਾਦਲ ਖਿਲਾਫ 3 ਵਾਰ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ। ਹੁਣ ਉਨ੍ਹਾਂ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਅਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਜਾ ਰਹੀ ਹੈ। 
 


author

Babita

Content Editor

Related News