ਜਗਮੀਤ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਚੁੱਕਿਆ ਕਿਸਾਨਾਂ ਦਾ ਮੁੱਦਾ
Tuesday, Dec 17, 2024 - 09:24 PM (IST)

ਚੰਡੀਗੜ੍ਹ (ਅੰਕੁਰ) : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੀ ਤਰਸਯੋਗ ਹਾਲਾਤ ਤੋਂ ਜਾਣੂੰ ਕਰਵਾਇਆ, ਉੱਥੇ ਹੀ ਕਿਸਾਨੀ ਸੰਘਰਸ਼ ਲੜਨ ਦੀ ਮਜਬੂਰੀ ਤੇ ਕਿਸਾਨ ਆਗੂਆਂ ਦੇ ਜਜ਼ਬੇ ਤੇ ਹੌਸਲੇ ਤੋਂ ਵੀ ਜਾਣੂੰ ਕਰਵਾਇਆ। ਕਰੀਬ ਇਕ ਘੰਟਾ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ’ਤੇ ਕੇਂਦਰੀ ਮੰਤਰੀ ਨੇ ਸੰਵੇਦਨਸ਼ੀਲਤਾ ਤੇ ਹਮਦਰਦੀ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਪ੍ਰਗਟਾਈ ਜਾ ਰਹੀ ਚਿੰਤਾ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਲਈ ਐੱਮ.ਐੱਸ.ਪੀ. ਗਾਰੰਟੀ ਹੋ ਸਕਦੀ ਹੈ, ਇਸ ਲਈ ਜਾਰੀ ਸੈਸ਼ਨ ’ਚ ਦੇਸ਼ ਦੇ ਕਿਸਾਨਾਂ ਸਾਹਮਣੇ ਜ਼ਿੰਮੇਵਾਰਤਾ ਅਤੇ ਭਰੋਸੇਯੋਗ ਨਾਲ ਕਦਮ ਉਠਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਵੀਂ ਖੇਤੀ ਨੀਤੀ ’ਚ ਜਿਹੜੇ ਨੁਕਤੇ ਕਿਸਾਨਾਂ ਦੇ ਖ਼ਦਸ਼ੇ ਬਣੇ ਹਨ, ਉਨ੍ਹਾਂ ’ਤੇ ਦੁਬਾਰਾ ਵਿਚਾਰ ਕਰਨ ਲਈ ਹਮੇਸ਼ਾ ਕੇਂਦਰ ਸਰਕਾਰ ਤਤਪਰ ਹੈ ਤੇ ਰਹੇਗੀ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ- '2 ਸੂਬਿਆਂ ਦੀ ਸਰਹੱਦ ਨੂੰ 'ਬਾਰਡਰ' ਬਣਾ ਦਿੱਤਾ...'
ਬਰਾੜ ਨੇ ਪਿਛਲੇ ਦਸ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ’ਚ ਬਣੇ ਅੜਿੱਕੇ ਤੋ ਜਾਣੂ ਕਰਵਾਇਆ, ਜਿਸ ’ਤੇ ਚੌਹਾਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਨਹੀਂ ਸਗੋਂ ਘੰਟਿਆਂ ’ਚ ਇਸ ਅੜਿੱਕੇ ਨੂੰ ਤੋੜ ਕੇ ਨਵੀਂ ਸਵੇਰ ਦਾ ਆਗ਼ਾਜ਼ ਹੋਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਜਾਰੀ ਮਰਨ ਵਰਤ ਦੌਰਾਨ ਉਨ੍ਹਾਂ ਦੀ ਸਿਹਤ ਤੋਂ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਬਰਾੜ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਖ਼ਾਸ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਤੇ ਗੰਭੀਰਤਾ ਭਰੇ ਕਦਮ ਨਾਲ ਜਿੱਥੇ ਮੁਲਾਕਾਤ ਯਕੀਨੀ ਬਣੀ, ਉੱਥੇ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ।
ਇਹ ਵੀ ਪੜ੍ਹੋ- PTM ਮਗਰੋਂ ਸਕੂਲ ਤੋਂ ਪਰਤੀ ਕੁੜੀ ਨਾਲ ਵਾਪਰ ਗਿਆ ਦਿਲ ਦਹਿਲਾਉਣ ਵਾਲਾ ਹਾ.ਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e