ਬਰਾੜ ਨੂੰ ਬਠਿੰਡਾ ਤੋਂ ਮਿਲ ਸਕਦੀ ਹੈ ਟਿਕਟ !

Friday, Apr 19, 2019 - 03:58 PM (IST)

ਬਰਾੜ ਨੂੰ ਬਠਿੰਡਾ ਤੋਂ ਮਿਲ ਸਕਦੀ ਹੈ ਟਿਕਟ !

ਜੈਤੋਂ (ਭਾਸ਼ਾ) : ਸਾਬਕਾ ਕਾਂਗਰਸ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ, ਜਿਸ ਦਾ ਐਲਾਨ ਉਹ ਬੀਤੇ ਦਿਨੀਂ ਟਵਿੱਟਰ ਰਾਹੀਂ ਕਰ ਚੁੱਕੇ ਸਨ। ਸਿਆਸੀ ਗਲਿਆਰਿਆਂ 'ਚ ਚਰਚਾ ਹੈ ਕਿ ਸਾਬਕਾ ਸੰਸਦ ਮੈਂਬਰ ਬਰਾੜ ਦੇ ਅਕਾਲੀ ਦਲ 'ਚ ਸ਼ਾਮਲ ਹੁੰਦਿਆਂ ਹੀ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਸਿਆਸੀ ਗਲਿਆਰਿਆਂ ਦਾ ਕਹਿਣਾ ਹੈ ਕਿ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਬਠਿੰਡਾ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ, ਜਿਸ ਕਾਰਨ ਅਜੇ ਤੱਕ ਨਾ ਤਾਂ ਕਾਂਗਰਸ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਐਲਾਨ ਕੀਤੇ ਹਨ। 2014 ਦੀਆਂ ਚੋਣਾਂ 'ਚ ਇਸ ਸੀਟ 'ਤੇ ਅਕਾਲੀ ਦਲ ਦੀ ਟਿਕਟ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣ ਜਿੱਤੀ ਸੀ ਪਰ ਅਜੇ ਤੱਕ ਉਨ੍ਹਾਂ ਨੇ ਫਿਰ ਤੋਂ ਬਠਿੰਡਾ ਸੀਟ 'ਤੇ ਚੋਣ ਲੜਨ ਦਾ ਐਲਾਨ ਨਹੀਂ ਕੀਤਾ ਹੈ। ਇਸ ਗੱਲ ਸਬੰਧੀ ਹੀ ਸਿਆਸੀ ਗਲਿਆਰਿਆਂ 'ਚ ਚਰਚਾ ਹੈ ਕਿ ਇਸ ਵਾਰ ਹਰਸਿਮਰਤ ਕੌਰ ਬਾਦਲ ਦੂਜੀ ਥਾਂ ਤੋਂ ਚੋਣ ਮੈਦਾਨ 'ਚ ਉਤਰੇਗੀ।


author

Anuradha

Content Editor

Related News