ਵੱਡੀ ਖ਼ਬਰ : ਜਗਮੋਹਨ ਸਿੰਘ ਕੰਗ ਨੇ ਛੱਡੀ ਕਾਂਗਰਸ, 'ਆਮ ਆਦਮੀ ਪਾਰਟੀ' 'ਚ ਹੋਏ ਸ਼ਾਮਲ

Tuesday, Feb 01, 2022 - 11:30 AM (IST)

ਵੱਡੀ ਖ਼ਬਰ : ਜਗਮੋਹਨ ਸਿੰਘ ਕੰਗ ਨੇ ਛੱਡੀ ਕਾਂਗਰਸ,  'ਆਮ ਆਦਮੀ ਪਾਰਟੀ' 'ਚ ਹੋਏ ਸ਼ਾਮਲ

ਖਰੜ : ਹਲਕਾ ਖਰੜ ਤੋਂ ਕਾਂਗਰਸ ਦੇ ਵੱਡੇ ਆਗੂ ਜਗਮੋਹਨ ਸਿੰਘ ਕੰਗ ਆਪਣੇ ਪਰਿਵਾਰ ਸਮੇਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਜਗਮੋਹਨ ਸਿੰਘ ਕੰਗ ਕਾਂਗਰਸ ਹਾਈਕਮਾਨ ਵੱਲੋਂ ਖਰੜ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦੀ 'ਸੰਯੁਕਤ ਸਮਾਜ ਮੋਰਚਾ' ਪਾਰਟੀ ਨੂੰ ਨਹੀਂ ਮਿਲੀ ਮਾਨਤਾ, ਉਮੀਦਵਾਰਾਂ ਨੇ ਲਿਆ ਵੱਡਾ ਫ਼ੈਸਲਾ

ਇਸ ਦੇ ਚੱਲਦਿਆਂ ਉਨ੍ਹਾਂ ਨੇ ਪੰਜਾਬ ਇਨਫੋਟੈੱਕ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜਗਮੋਹਨ ਸਿੰਘ ਕੰਗ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਬੇਟੇ ਯਾਦਵਿੰਦਰ ਸਿੰਘ ਕੰਗ ਲਈ ਟਿਕਟ ਦੀ ਮੰਗ ਕੀਤੀ ਸੀ ਪਰ ਹਾਈਕਮਾਨ ਨੇ ਉਨ੍ਹਾਂ ਦੇ ਬੇਟੇ ਨੂੰ ਟਿਕਟ ਨਹੀਂ ਦਿੱਤੀ, ਜਿਸ ਤੋਂ ਬਾਅਦ ਹੁਣ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News