ਅਮਿਤਾਭ ਬੱਚਨ ਵਲੋਂ ਦਿੱਤੀ 2 ਕਰੋੜ ਦੀ ਮਦਦ ’ਤੇ ਜਾਗੋ ਪਾਰਟੀ ਨੇ ਜਤਾਇਆ ਇਤਰਾਜ਼, ਜੀ. ਕੇ. ਨੇ ਕੀਤਾ ਵੱਡਾ ਐਲਾਨ

05/11/2021 2:37:35 PM

ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਿਲਮ ਸਟਾਰ ਅਮਿਤਾਭ ਬੱਚਨ ਵਲੋਂ 2 ਕਰੋੜ ਰੁਪਏ ਲੈਣ ’ਤੇ ਜਾਗੋ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਵੱਡਾ ਐਲਾਨ ਕੀਤਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਵਲੋਂ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕਰੇਗੀ। ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕਾਂਤਵਾਸ ਸੈਂਟਰ ਖੋਲ੍ਹਣ ਦੇ ਨਾਂ ਉੱਤੇ ਕਮੇਟੀ ਵਲੋਂ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਨੂੰ ਕੌਮ ਦੇ ਨਾਲ ਗ਼ੱਦਾਰੀ ਦੱਸਦੇ ਹੋਏ ਜੀ. ਕੇ. ਨੇ ਦਾਅਵਾ ਕੀਤਾ ਕਿ 31 ਅਕਤੂਬਰ 1984 ਨੂੰ ਤਿੰਨ ਮੂਰਤੀ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਦੇ ਕੋਲ ਖੜ੍ਹੇ ਹੋ ਕੇ ਤਦੋਂ ਅਮਿਤਾਭ ਬੱਚਨ ਨੇ ‘ਖ਼ੂਨ ਦਾ ਬਦਲਾ ਖ਼ੂਨ’ਨਾਅਰਾ ਲਗਾਇਆ ਸੀ। ਜਿਸਨੂੰ ਉਸ ਸਮੇਂ ਦੂਰਦਰਸ਼ਨ ਨੇ ਪ੍ਰਸਾਰਿਤ ਕੀਤਾ ਸੀ, ਜਿਸ ਦੇ ਬਾਅਦ ਕਾਂਗਰਸ ਦੇ ਕਾਰਕੁੰਨਾਂ ਨੂੰ ਸਿੱਖਾਂ ਨੂੰ ਕਤਲ ਕਰਨ ਦਾ ਅਸਿੱਧਾ ਉਕਸਾਵਾਂ ਮਿਲਿਆ ਸੀ।

ਇਹ ਵੀ ਪੜ੍ਹੋ : ਕਿਸਾਨੀ ਲਹਿਰ ’ਚ ਹੋਇਆ ਗੈਂਗਰੇਪ, ਦੋਸ਼ੀਆਂ ਨੂੰ ਮਿਲੇ ਮੌਤ ਦੀ ਸਜ਼ਾ : ਅਸ਼ਵਨੀ ਸ਼ਰਮਾ

ਇਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਤੋਂ ਕਿਸੇ ਤਰ੍ਹਾਂ ਦੀ ਮਦਦ ਲੈਣਾ ਕੌਮ ਦੀ ਅਣਖ ਨਾਲ ਖਿਲਵਾੜ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਦਲ ਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਅਤੇ ਗੁਰੂ ਸਾਹਿਬ ਦੇ ਅੰਮ੍ਰਿਤ ਦੀ ਨਕਲ ਕਰਨ ਵਾਲੇ ਪਾਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਵੋਟਾਂ ਦੇ ਲਾਲਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦਿਲਵਾਈ ਸੀ। ਹੁਣ ਨੋਟਾਂ ਦੇ ਲਾਲਚ ਵਿਚ ਅਮਿਤਾਭ ਬੱਚਨ ਨੂੰ ਕਲੀਨ ਚਿੱਟ ਦੇ ਦਿੱਤੀ। ਜਦੋਂ ਕਿ ਅਮਿਤਾਭ ਬੱਚਨ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮਾਮਲਾ ਬਾਕੀ ਹੈ। ਜੀ. ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਉੱਤੇ ਕਾਬਜ਼ ਲੋਕ ਸਿਰਫ਼ ਆਪਣੇ ਪ੍ਰਚਾਰ ਅਤੇ ਆਪਣੇ-ਆਪ ਨੂੰ ਪਿਆਰ ਕਰਨ ਦੇ ਮਾਰੇ ਠੀਕ ਅਤੇ ਗਲਤ ਦੀ ਪਛਾਣ ਕਰਨ ਦੇ ਵੀ ਸਮਰੱਥ ਨਹੀਂ ਰਹੇ, ਇਸ ਲਈ ਕਮੇਟੀ ਦੀ ਸੇਵਾ ਮਿਲਦੇ ਹੀ ਅਸੀਂ ਅਮਿਤਾਭ ਬੱਚਨ ਦੇ 2 ਕਰੋਡ਼ ਰੁਪਏ ਸਭ‌ ਤੋਂ ਪਹਿਲਾਂ ਵਾਪਸ ਕਰ ਕੇ ਸਿੱਖੀ ਅਣਖ ਦੀ ਰੱਖਿਆ ਕਰਾਂਗੇ।

ਇਹ ਵੀ ਪੜ੍ਹੋ : ਤਨਖਾਹ ਨਾ ਮਿਲਣ ਤੋਂ ਦੁੱਖੀ ਟੋਲ ਵਰਕਰਾਂ ਨੇ ਐੱਸ.ਡੀ.ਐੱਮ ਦਫ਼ਤਰ ਮੂਹਰੇ ਕੀਤੀ ਆਤਮਦਾਹ ਦੀ ਕੋਸ਼ਿਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News