ਜਗਰਾਓਂ ''ਚ 2 ਥਾਣੇਦਾਰਾਂ ਦਾ ਕਤਲ ਮਾਮਲਾ, ਕਾਤਲਾਂ ਨੂੰ ਸੂਬੇ ''ਚੋਂ ਫ਼ਰਾਰ ਕਰਵਾਉਣ ਲਈ ਮਦਦ ਕਰਨ ਵਾਲਾ ਗ੍ਰਿਫ਼ਤਾਰ
Tuesday, Jun 01, 2021 - 11:06 AM (IST)
ਚੰਡੀਗੜ੍ਹ/ਲੁਧਿਆਣਾ (ਰਮਨਜੀਤ) : ਪੰਜਾਬ ਪੁਲਸ ਵੱਲੋਂ ਸੀ. ਆਈ. ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ. ਐੱਸ. ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਨਸ਼ਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨੇ ਥਾਣੇਦਾਰਾਂ ਦਾ ਕਤਲ 15 ਮਈ ਨੂੰ ਜਗਰਾਓਂ ਦੀ ਅਨਾਜ ਮੰਡੀ ਵਿਚ ਕੀਤਾ ਸੀ।
ਇਹ ਵੀ ਪੜ੍ਹੋ : ਦਿੱਲੀ ਦਰਬਾਰ ’ਚ 'ਕੈਪਟਨ' ’ਤੇ ਕਰਾਰਾ ਵਾਰ, ਮੰਤਰੀਆਂ-ਵਿਧਾਇਕਾਂ ਨੇ ਜੰਮ ਕੇ ਕੱਢੀ ਭੜਾਸ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਲੱਕੀ ਰਾਜਪੂਤ ਉਰਫ਼ ਲੱਕੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਨਿਊ ਪ੍ਰਤਾਪ ਨਗਰ ਦਾ ਵਾਸੀ ਹੈ ਅਤੇ ਇਸ ਨੇ 2 ਥਾਣੇਦਾਰਾਂ ਦੇ ਕਾਤਲਾਂ ਨੂੰ ਸੂਬੇ ਵਿਚੋਂ ਫ਼ਰਾਰ ਹੋਣ ਵਿਚ ਮਦਦ ਕੀਤੀ ਸੀ। ਪੁਲਸ ਨੇ ਉਸ ਕੋਲੋਂ ਇਕ 32 ਬੋਰ ਦੀ ਦੇਸੀ ਪਿਸਤੌਲ ਨਾਲ 3 ਜ਼ਿੰਦਾ ਕਾਰਤੂਸ, 2 ਪਲਸਰ ਮੋਟਰਸਾਈਕਲ ਅਤੇ ਇਕ ਫਿਏਟ ਪੁੰਟੋ ਕਾਰ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਜ਼ਰੂਰੀ ਖ਼ਬਰ, ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ
ਜਾਣਕਾਰੀ ਮੁਤਾਬਕ ਇੰਟੈਲੀਜੈਂਸ ਵਿਭਾਗ ਵੱਲੋਂ ਸੂਹ ਮਿਲਣ ’ਤੇ ਸੀ. ਪੀ. ਲੁਧਿਆਣਾ ਰਾਕੇਸ਼ ਅਗਰਵਾਲ ਨੇ ਇੱਕ ਪੁਲਸ ਟੀਮ ਭੇਜੀ ਗਈ, ਜਿਸ ਵੱਲੋਂ ਲੱਕੀ ਨੂੰ ਖਾਨਪੁਰ ਨਹਿਰ ਦੇ ਪੁਲ ’ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਲੱਕੀ ਪਹਿਲਾ ਵੀ ਕਈ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ ਅਤੇ ਉਸ ਨੂੰ 2008 ਵਿਚ ਕਤਲ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਵਧਾਇਆ ਗਿਆ 'ਲਾਕਡਾਊਨ'
ਇਸ ਤੋਂ ਇਲਾਵਾ ਉਹ ਡੇਹਲੋਂ ਪੁਲਸ ਵੱਲੋਂ ਨਵੰਬਰ, 2020 ਦੇ ਇਕ ਕਾਰ ਖੋਹਣ ਦੇ ਕੇਸ ਵਿਚ ਵੀ ਲੋੜੀਂਦਾ ਸੀ। ਲੱਕੀ ਵਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਉਸ ਨੇ ਜੈਪਾਲ ਭੁੱਲਰ, ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ਼ ਬੱਬੀ ਨਾਲ ਮਿਲ ਕੇ ਨਵੰਬਰ, 2020 ਵਿਚ ਮਾਲੇਰਕੋਟਲਾ ਰੋਡ (ਲੁਧਿਆਣਾ ਵਿਚ ਡੇਹਲੋਂ ਥਾਣੇ ਅਧੀਨ) ਤੋਂ ਬੰਦੂਕ ਦੀ ਨੋਕ ’ਤੇ ਇਕ ਆਈ 10 ਕਾਰ (ਪੀ.ਬੀ. 10 ਈ.ਯੂ.- 0110) ਖੋਹੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ