ਜਗਰਾਓਂ ''ਚ ''ਧੀ'' ਨੇ ਜ਼ਹਿਰ ਦੇ ਕੇ ਖ਼ਤਮ ਕੀਤਾ ਪੂਰਾ ਪਰਿਵਾਰ, ਜਾਣੋ ਕੀ ਰਿਹਾ ਕਾਰਨ

Saturday, Apr 17, 2021 - 10:34 AM (IST)

ਜਗਰਾਓਂ ''ਚ ''ਧੀ'' ਨੇ ਜ਼ਹਿਰ ਦੇ ਕੇ ਖ਼ਤਮ ਕੀਤਾ ਪੂਰਾ ਪਰਿਵਾਰ, ਜਾਣੋ ਕੀ ਰਿਹਾ ਕਾਰਨ

ਸਿੱਧਵਾਂ ਬੇਟ (ਚਾਹਲ) : ਜਗਰਾਓਂ ਨੇੜਲੇ ਪਿੰਡ ਸੋਢੀਵਾਲ ਦੇ ਇਕ ਪਰਿਵਾਰ ਦੀ ਕੁੜੀ ਨੇ ਜ਼ਹਿਰ ਦੇ ਕੇ ਆਪਣੇ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਅਤੇ ਖ਼ੁਦ ਵੀ ਆਪਣੀ ਜੀਵਲ ਲੀਲਾ ਖ਼ਤਮ ਕਰ ਲਈ। ਇਸ ਘਟਨਾ ਦੇ ਵਾਪਰਣ ਨਾਲ ਇਲਾਕੇ ਅੰਦਰ ਸੋਗ ਦਾ ਮਾਹੌਲ ਹੈ। ਖ਼ੁਦਕੁਸ਼ੀ ਦਾ ਕਾਰਣ ਮਾਨਸਿਕ ਪਰੇਸ਼ਾਨੀ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਤੋਂ ਇੱਕਤਰ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ 7 ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਸੀ, ਜਿਸ ਨੂੰ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਣ ਉਹ ਘਰ ’ਚ ਹੀ ਬੇਹੋਸ਼ੀ (ਕੌਮਾ) ਦੀ ਹਾਲਾਤ ਵਿਚ ਪਿਆ ਸੀ।

ਇਹ ਵੀ ਪੜ੍ਹੋ : ਆਪਰੇਸ਼ਨ ਵੇਲੇ ਡਾਕਟਰਾਂ ਦੇ ਕਾਰੇ ਨੇ ਲਈ ਨੌਜਵਾਨ ਦੀ ਜਾਨ, ਅਸਥੀਆਂ ਚੁਗਣ ਵੇਲੇ ਸੱਚ ਆਇਆ ਸਾਹਮਣੇ (ਵੀਡੀਓ)

PunjabKesari

ਇਸ ਕਰ ਕੇ ਸਾਰਾ ਪਰਿਵਾਰ ਪਰੇਸ਼ਾਨ ਰਹਿੰਦਾ ਸੀ। ਕਰੀਬ 2 ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋਣ ਕਾਰਣ ਘਰ ਵਿਚ ਮਾਂ ਅਤੇ ਭੈਣ ਹੋਰ ਜ਼ਿਆਦਾ ਸਦਮੇ ਵਿਚ ਰਹਿਣ ਲੱਗੀਆਂ। ਕੁੱਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਤੋਂ ਬਾਅਦ ਮਾਨਸਿਕ ਤੌਰ ’ਤੇ ਪਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ। ਇਹ ਖਾਣਾ ਆਪਣੀ ਮਾਂ ਅਤੇ ਭਰਾ ਨੂੰ ਦੇਣ ਤੋਂ ਬਾਅਦ ਉਸ ਨੇ ਖ਼ੁਦ ਵੀ ਖਾ ਲਿਆ।

ਇਹ ਵੀ ਪੜ੍ਹੋ : ਕੈਨੇਡਾ ਵੱਸਦੇ ਪੰਜਾਬੀ ਨੇ ਲੱਖਾਂ ਖ਼ਰਚ ਕੇ ਪਿੰਡ ਨੂੰ ਦਿੱਤਾ ਅਨੋਖਾ ਤੋਹਫ਼ਾ, ਤਸਵੀਰਾਂ ਦੇਖ ਤੁਸੀਂ ਵੀ ਕਰੋਗੇ ਤਾਰੀਫ਼ਾਂ

ਘਟਨਾ ਬਾਰੇ ਪਤਾ ਲੱਗਣ ’ਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿਚ ਜਗਰਾਓਂ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਅਤੇ ਬਾਅਦ 'ਚ ਧੀ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਕੋਰੋਨਾ ਟੈਸਟ' ਦੀ ਰਿਪੋਰਟ ਨੂੰ ਲੈ ਕੇ ਜਾਰੀ ਕੀਤੇ ਗਏ ਇਹ ਹੁਕਮ

ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੀ ਪੁਸ਼ਟੀ ਕਰਦੇ ਹੋਏ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਤੀਰਥ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਅਮਲ ’ਚ ਲਿਆਉਣ ਤੋਂ ਬਾਅਦ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News