ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ ''ਚੋਂ ਮਿਲਿਆ ਬੱਕਰੀ ਦਾ ਸਿਰ

Friday, Sep 04, 2026 - 08:05 PM (IST)

ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ ''ਚੋਂ ਮਿਲਿਆ ਬੱਕਰੀ ਦਾ ਸਿਰ

ਸਿੱਧਵਾਂ ਬੇਟ (ਚਾਹਲ)- ਤਹਿਸੀਲ ਜਗਰਾਉਂ ਅਧੀਨ ਪਿੰਡ ਲਿਖਿਆ ਮੇਘ ਸਿੰਘ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੇ ਸਸਕਾਰ ਤੋਂ ਬਾਅਦ ਕਥਿਤ ਤੌਰ ’ਤੇ ਕੁਝ ਵਿਅਕਤੀਆਂ ਵੱਲੋਂ ਅੰਧਵਿਸ਼ਵਾਸ ਨਾਲ ਜੁੜੀ ਸਮੱਗਰੀ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਨੁਸਾਰ, ਮ੍ਰਿਤਕ ਦਾ ਸਸਕਾਰ 3 ਸਤੰਬਰ ਨੂੰ ਕੀਤਾ ਗਿਆ ਸੀ ਅਤੇ ਉਸੇ ਰਾਤ ਸ਼ਮਸ਼ਾਨਘਾਟ ਵਿਚ ਬੱਕਰੀਆਂ ਦੇ ਸਿਰ, ਲੱਡੂ ਅਤੇ ਹੋਰ ਸਮੱਗਰੀ ਰੱਖੀ ਹੋਈ ਮਿਲੀ।

ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

PunjabKesari

ਮੌਕੇ ’ਤੇ ਮੌਜੂਦਾ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਚਰਨ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਸਾਬਕਾ ਪੰਚ ਬਰਲਾ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ। ਪਰਿਵਾਰਕ ਮੈਂਬਰਾਂ ਨੇ ਇਕ ਵਿਅਕਤੀ ’ਤੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿਚ ਡਰ ਅਤੇ ਅੰਧਵਿਸ਼ਵਾਸ ਫ਼ੈਲਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।

ਪੁਲਸ ਪ੍ਰਸ਼ਾਸਨ ਵੱਲੋਂ ਪਿੰਡ ਲੀਲਾ ਮੇਘ ਸਿੰਘ ਦੇ ਰਹਿਣ ਵਾਲੇ ਇਕ ਵਿਅਕਤੀ, ਲੀਲਾ ਮੇਘ, ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੁਲਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।


author

Anmol Tagra

Content Editor

Related News