ਜਗਰਾਓਂ ਨੇੜਲੇ ਕੋਰੋਨਾ ਪਾਜ਼ੇਟਿਵ ਨਿਕਲਿਆ ਤਬਲੀਗੀ ਜਮਾਤ ਦਾ ਨੌਜਵਾਨ

Thursday, Apr 09, 2020 - 05:17 PM (IST)

ਜਗਰਾਓਂ ਨੇੜਲੇ ਕੋਰੋਨਾ ਪਾਜ਼ੇਟਿਵ ਨਿਕਲਿਆ ਤਬਲੀਗੀ ਜਮਾਤ ਦਾ ਨੌਜਵਾਨ

ਸਿੱਧਵਾਂ ਬੇਟ (ਚਾਹਲ) - ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੀ ਲਪੇਟ ’ਚ ਬਹੁਤ ਸਾਰੇ ਲੋਕ ਆ ਰਹੇ ਹਨ। ਅਜਿਹਾ ਹੀ ਇਕ ਹੋਰ ਤਾਜ਼ਾ ਮਾਮਲਾ ਜਗਰਾਓਂ ਨੇੜੇ ਦੇ ਪਿੰਡ ਰਾਮਗੜ੍ਹ ਭੁੱਲਰ ਦਾ ਸਾਹਮਣੇ ਆਇਆ ਹੈ, ਜਿਥੇ ਦੋ ਵੱਖ-ਵੱਖ ਪਿੰਡਾਂ ਵਿਚ ਕੋਰੋਨਾ ਵਾਇਰਸ ਦੇ ਦੋ ਤਬਲੀਗੀ ਨੌਜਵਾਨਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪਿੰਡ ਗੁੜੇ ਤੋਂ ਬਾਅਦ ਹੁਣ ਪਿੰਡ ਰਾਮਗੜ੍ਹ ਭੁੱਲਰ ਦਾ 30 ਸਾਲਾ ਨੌਜਵਾਨ ਵੀ ਕੋਰੋਨਾ ਦੀ ਬੀਮਾਰੀ ਤੋਂ ਪੀੜਤ ਪਾਇਆ ਗਿਆ। 

ਪੜ੍ਹੋ ਇਹ ਵੀ ਖਬਰ - ਵੱਡੀ ਖਬਰ : ਜਲੰਧਰ ’ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਪੜ੍ਹੋ ਇਹ ਵੀ ਖਬਰ - ਕੋਵਿਡ-19 ਖਿਲਾਫ ਜੰਗ ’ਚ ਉਤਰੇ ਕਾਰਗਿਲ ਸ਼ਹੀਦ ਦੇ ਪਿਤਾ ਸਣੇ 65 ਸੇਵਾਮੁਕਤ ਪੁਲਸ ਮੁਲਾਜ਼ਮ 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਜਗਰਾਓਂ ਦੇ ਡੀ.ਐੱਸ.ਪੀ. ਗੁਰਦੀਪ ਸਿੰਘ ਗੋਸਲ ਨੇ ਦੱਸਿਆ ਕਿ ਰਿਆਸਤ ਅਲੀ ਪੁੱਤਰ ਦਰਸ਼ਨ ਖਾਂ ਨੂੰ ਪੁਲਸ ਨੇ 7 ਅਪ੍ਰੈਲ ਨੂੰ ਜਗਰਾਓਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਰਿਪੋਰਟ ਆਉਣ ਤੋਂ ਬਾਅਦ ਸਾਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਰਿਆਸਤ ਅਲੀ ਦੇ 7 ਪਰਿਵਾਰਕ ਮੈਂਬਰਾਂ ਦੇ ਸਿਹਤ ਮਹਿਕਮੇ ਵਲੋਂ ਸੈਂਪਲ ਲੈ ਕੇ ਟੈੱਸਟ ਲਈ ਭੇਜੇ ਜਾ ਰਹੇ ਹਨ।


author

rajwinder kaur

Content Editor

Related News