ਮੂਸੇਵਾਲਾ ਕਤਲਕਾਂਡ : ਜਗਤਾਰ ਦੀ ਗ੍ਰਿਫ਼ਤਾਰੀ ਮਗਰੋਂ ਮਾਂ ਨੇ ਕੀਤੇ ਵੱਡੇ ਖੁਲਾਸੇ, ਕਹੀ ਇਹ ਗੱਲ

Thursday, Oct 13, 2022 - 05:53 PM (IST)

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿਚ ਪੁਲਸ ਵੱਲੋਂ ਜਗਤਾਰ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਦੁਬਈ ਭੱਜਣ ਦੀ ਫ਼ਿਰਾਕ ਵਿਚ ਸੀ। ਜਗਤਾਰ ਸਿੰਘ ਦੀ ਗ੍ਰਿਫ਼ਤਾਰੀ ਨੂੰ ਉਸ ਦੀ ਮਾਂ ਨੇ ਗਲਤ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਗੁਰੂ ਸਾਹਿਬ ਦੀ ਸਹੁੰ ਚੁੱਕਣ ਲਈ ਵੀ ਤਿਆਰ ਹੈ। 

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਦਾ ਇਕ ਹੋਰ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਸੀ ਤਿਆਰੀ

ਜਗਤਾਰ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ ਫ਼ਰਾਰ ਨਹੀਂ ਸੀ ਹੋ ਰਿਹਾ ਸਗੋਂ ਘੁੰਮਣ ਫਿਰਨ ਲਈ ਉੱਥੇ ਜਾ ਰਿਹਾ ਸੀ। ਉਸ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਲੱਗੇ ਦੋਸ਼ ਝੂਠੇ ਹਨ, ਉਸ ਦੇ ਪੁੱਤ ਦੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਸੀ। ਇਸ ਕੇਸ ਵਿਚ ਸੀ. ਆਈ. ਏ. ਵੱਲੋਂ ਉਨ੍ਹਾਂ ਕੋਲੋਂ ਪੁੱਛ-ਗਿੱਛ ਕਰ ਲਈ ਗਈ ਹੈ ਅਤੇ ਆਲੇ-ਦੁਆਲੇ ਤੋਂ ਵੀ ਉਨ੍ਹਾਂ ਬਾਰੇ ਛਾਣਬੀਨ ਕੀਤੀ ਜਾ ਚੁੱਕੀ ਹੈ। ਹੁਣ ਵੀ ਉਸ ਦਾ ਪੁੱਤਰ ਫ਼ਰਾਰ ਨਹੀਂ ਸੀ ਹੋ ਰਿਹਾ ਸਗੋਂ ਉਸ ਨੇ ਇਸ ਦੀ ਜਾਣਕਾਰੀ ਸੱਭ ਨੂੰ ਦਿੱਤੀ ਹੋਈ ਸੀ। ਉਸ ਨੇ ਦੁਬਈ ਤੋਂ 17 ਤਾਰੀਖ਼ ਨੂੰ ਵਾਪਸ ਪਰਤ ਆਉਣਾ ਸੀ। ਜਗਤਾਰ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਪੁੱਤਰ ਦਾ ਸਿੱਧੂ ਨਾਲ ਬੋਲਚਾਲ ਵੀ ਨਹੀ ਸੀ। ਉਹ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਦਾ ਸੀ। ਹੁਣ ਵੀ ਉਸ ਦੇ ਬੈਂਕ ਖਾਤੇ ਚੈੱਕ ਕੀਤੇ ਜਾ ਸਕਦੇ ਹਨ। 

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਵੀਰਵਾਰ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਦੀ ਉਡਾਨ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਗਲ ਦਾ ਪਤਾ ਲੱਗਣ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਪੁਲਸ ਥਾਣਾ ਹਵਾਈ ਅੱਡਾ ਦੇ ਹਵਾਲੇ ਕਰ ਦਿੱਤਾ ਗਿਆ।


Harnek Seechewal

Content Editor

Related News