ਪੰਜਾਬ ਦੀ ਜੇਲ੍ਹ 'ਚ ਤਬਦੀਲ ਨਹੀਂ ਕੀਤਾ ਜਾਵੇਗਾ ਜਗਤਾਰ ਸਿੰਘ ਹਵਾਰਾ, ਖ਼ੁਫ਼ੀਆ ਬਿਊਰੋ ਵਲੋਂ ਵੱਡਾ ਖੁਲਾਸਾ
Wednesday, Nov 04, 2026 - 07:46 AM (IST)
ਨਵੀਂ ਦਿੱਲੀ (ਏਜੰਸੀ) - ਖ਼ੁਫ਼ੀਆ ਬਿਊਰੋ (ਆਈ. ਬੀ.) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਨਾਲ ਆਗਾਮੀ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਆਈ. ਬੀ. ਨੇ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਕਿ ਹਵਾਰਾ ਉੱਚ ਜੋਖਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿਚ ਆਉਂਦਾ ਹੈ, ਇਸ ਲਈ ਉਸ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ: ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ ਹਰਕਤ, ਲੋਕਾਂ ਨੇ ਮਾਰੀਆਂ ਚੀਕਾਂ
ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਸੀਨੀਅਰ ਵਕੀਲ ਐੱਸ. ਮੁਰਲੀਧਰ ਨੂੰ ਕਿਹਾ ਕਿ ਏਜੰਸੀ ਦੀ ਰਿਪੋਰਟ ਬੇਹੱਦ ਗੰਭੀਰ ਹੈ। ਇਸ ’ਤੇ ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਚਿੰਤਾ ਹੈ ਤਾਂ ਇਸ ਮਾਮਲੇ ’ਤੇ ਤਿੰਨ ਮਹੀਨਿਆਂ ਬਾਅਦ ਵਿਚਾਰ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਅਗਲੇ ਸਾਲ ਫਰਵਰੀ ਵਿਚ ਸੁਣਵਾਈ ਲਈ ਸੂਚੀਬੱਧ ਕੀਤਾ। ਪੰਜਾਬ ਦੀ 117 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣੀਆਂ ਹਨ।
ਇਹ ਵੀ ਪੜ੍ਹੋ: ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਹਵਾਰਾ ਦੀ ਪਟੀਸ਼ਨ ’ਤੇ ਖ਼ੁਫ਼ੀਆ ਬਿਊਰੋ (ਆਈ. ਬੀ.) ਤੋਂ ਰਾਇ ਲਵੇ। ਬੱਬਰ ਖਾਲਸਾ ਦਾ ਇਹ ਅੱਤਵਾਦੀ, ਅਗਸਤ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
