ਬੇਅੰਤ ਸਿੰਘ ਕਤਲ ਮਾਮਲਾ : ਹਾਈਕੋਰਟ ਵੱਲੋਂ ''ਜਗਤਾਰ ਸਿੰਘ ਹਵਾਰਾ'' ਦੀ ਜ਼ਮਾਨਤ ਪਟੀਸ਼ਨ ਖਾਰਿਜ

05/05/2021 3:17:59 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਹੈ ਕਿ ਹਵਾਰਾ 'ਤੇ ਗੰਭੀਰ ਦੋਸ਼ ਹਨ ਅਤੇ ਸਾਬਕਾ ਮੁੱਖ ਮੰਤਰੀ ਦੇ ਕਤਲ ਮਾਮਲੇ 'ਚ ਉਸ ਨੂੰ ਉਮਰਕੈਦ ਦੀ ਸਜ਼ਾ ਦਿੱਤੀ ਗਈ ਹੈ। ਅਜਿਹੇ 'ਚ ਰੈਗੂਲਰ ਜ਼ਮਾਨਤ ਪਟੀਸ਼ਨ ਦਾ ਲਾਭ ਨਹੀਂ ਦਿੱਤਾ ਜਾ ਸਕਦਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ Twitter ਨੂੰ ਹਥਿਆਰ ਬਣਾ ਕੀਤਾ ਵੱਡਾ ਧਮਾਕਾ, ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

ਹਵਾਰਾ ਵੱਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਅੱਤਵਾਦ ਨੂੰ ਬੜ੍ਹਾਵਾ ਦੇਣ ਦੇ ਦੋਸ਼ਾਂ ਤਹਿਤ ਉਸ 'ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਅਜੇ ਉਸ ਦੇ ਖ਼ਿਲਾਫ਼ ਸੁਣਵਾਈ ਸ਼ੁਰੂ ਨਹੀਂ ਹੋਈ ਹੈ, ਜਦੋਂ ਕਿ ਹੋਰ ਦੋਸ਼ੀਆਂ ਨੂੰ ਸਾਲ 2010 ਨੂੰ ਦੋਸ਼ਮੁਕਤ ਕਰ ਦਿੱਤਾ ਗਿਆ ਸੀ। ਪੈਰੋਲ ਦਾ ਲਾਭ ਦਿੱਤੇ ਜਾਣ ਨੂੰ ਲੈ ਕੇ ਦਾਖ਼ਲ ਇਸ ਅਰਜ਼ੀ 'ਤੇ ਸੁਣਵਾਈ ਲਈ ਉਹ ਇਸ ਮਾਮਲੇ 'ਚ ਜ਼ਮਾਨਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਲਈ ਬੁਰੀ ਖ਼ਬਰ, ਮਸ਼ਹੂਰ ਅਦਾਕਾਰ ਤੇ ਡਾਇਰੈਕਟਰ 'ਸੁਖਜਿੰਦਰ ਸ਼ੇਰਾ' ਦੀ ਮੌਤ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜ਼ਮਾਨਤ ਪਟੀਸ਼ਨ ਦੇ ਵਿਰੋਧ 'ਚ ਕਿਹਾ ਗਿਆ ਸੀ ਕਿ ਹਵਾਰਾ ਖ਼ਤਰਨਾਕ ਅਪਰਾਧੀ ਹੈ ਅਤੇ ਉਸ ਦੇ ਖ਼ਿਲਾਫ਼ 37 ਅਪਰਾਧਿਕ ਮਾਮਲੇ ਦਰਜ ਹਨ। ਦੱਸਣਯੋਗ ਹੈ ਕਿ ਸਾਬਕਾ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਹਵਾਰਾ ਆਪਣੇ ਹੋਰ ਸਾਥੀਆਂ ਦੇ ਨਾਲ ਗ੍ਰਿਫ਼ਤਾਰ ਹੋ ਗਿਆ ਸੀ ਪਰ ਸਾਲ 2004 'ਚ ਉਹ ਸਾਥੀਆਂ ਦੇ ਨਾਲ ਬੁੜੈਲ ਜੇਲ੍ਹ 'ਚ ਸੁਰੰਗ ਬਣਾ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਖ਼ਿਲਾਫ਼ Action ਲੈਣ ਦੀ ਤਿਆਰੀ, Tweets ਨੂੰ ਲੈ ਕੇ ਬਣਾਈ ਜਾ ਰਹੀ ਖ਼ਾਸ ਰਿਪੋਰਟ

ਇਸ ਤੋਂ ਬਾਅਦ ਜੂਨ, 2005 'ਚ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਉਸ ’ਤੇ ਭਾਰਤ ਖ਼ਿਲਾਫ਼ ਲੜਾਈ ਦੀ ਤਿਆਰੀ, ਸਾਜਿਸ਼ ਰਚਣ, ਫ਼ੌਜ ਬਣਾਉਣ ਅਤੇ ਹਥਿਆਰ ਇਕੱਠਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਸਨ। ਇਹ ਕੇਸ ਸੈਕਟਰ-36 ਅਤੇ ਸੈਕਟਰ-17 ਪੁਲਸ ਥਾਣਿਆਂ 'ਚ ਦਰਜ ਹੋਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News