ਜਗਤਾਰ ਸਿੰਘ ਹਵਾਰਾ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
Monday, May 19, 2025 - 03:40 PM (IST)

ਮੋਹਾਲੀ (ਜੱਸੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਗਤਾਰ ਸਿੰਘ ਹਵਾਰਾ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਲੋਂ 20 ਸਾਲ ਪੁਰਾਣੇ ਕੇਸ 'ਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ਹੋਈ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION
ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਸਾਲ 2005 'ਚ ਖਰੜ ਥਾਣੇ 'ਚ ਵਿਸਫੋਟਕ ਸਮੱਗਰੀ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਨਾ ਤਾਂ ਉਸ ਸਮੇਂ ਪੁਲਸ ਨੇ ਹਵਾਰਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਨਾ ਹੀ ਉਸ ਕੋਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਬਰਾਮਦਗੀ ਹੋਈ ਸੀ।
ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ। ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਵਿਸਫੋਟਕ ਸਮੱਗਰੀ ਅਤੇ ਦੇਸ਼ ਧ੍ਰੋਹ ਦੇ 2 ਮਾਮਲਿਆਂ 'ਚ ਜਗਤਾਰ ਸਿੰਘ ਹਵਾਰਾ ਨੂੰ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8