ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਦੀ ਅਦਾਲਤ ਵੱਲੋਂ ਬਰੀ, ਜਾਣੋ ਕੀ ਹੈ ਪੂਰਾ ਮਾਮਲਾ
Wednesday, Nov 22, 2023 - 07:39 PM (IST)

ਚੰਡੀਗੜ੍ਹ- ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਹਵਾਰਾ ਨੂੰ ਇਹ ਰਾਹਤ ਆਰ. ਡੀ. ਐੱਕਸ. ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਸ ਆਰ. ਡੀ. ਐੱਕਸ. ਮਾਮਲੇ ਵਿੱਚ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।
ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰਸਤੇ ਹੋਏ ਡਾਇਵਰਟ
ਦਰਅਸਲ ਜਗਤਾਰ ਸਿੰਘ ਹਵਾਰਾ ਨੇ ਆਪਣੇ ਸਾਥੀਆਂ ਨੂੰ ਇਹ ਧਮਾਕਾ ਕਰਨ ਲਈ ਕਿਹਾ ਸੀ। ਉਸ ਨੇ ਆਪਣੇ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ. ਡੀ. ਐੱਕਸ. ਉਪਲੱਬਧ ਕਰਵਾਇਆ ਸੀ। ਇਸ ਮਾਮਲੇ ਵਿਚ ਕਾਫ਼ੀ ਦਿਨਾਂ ਤੋਂ ਪੁਲਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਸ ਵਿਚ ਅਦਾਲਤ ਨੇ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿਚ ਸਬੂਤਾਂ ਦੀ ਕਮੀ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰਦਿੱਤਾ ਹੈ। ਹਵਾਰਾ ਅਜੇ ਦਿੱਲੀ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਪਰਿਵਾਰ 'ਚ ਛਾਈ ਸੋਗ ਦੀ ਲਹਿਰ
2005 ਵਿੱਚ ਗ੍ਰਿਫ਼ਤਾਰ ਹੋਏ ਸਨ ਦੋਵੇਂ ਦੋਸ਼ੀ
ਚੰਡੀਗੜ੍ਹ ਪੁਲਸ ਦੇ ਆਪਰੇਸ਼ਨ ਸੈੱਲ ਨੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ. ਡੀ. ਐੱਕਸ. ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਂਕ ਤੋਂ 2005 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਆਈ. ਪੀ. ਸੀ. ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਅੱਤਵਾਦੀ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711