ਜਗਤਾਰ ਸਿੰਘ ਹਵਾਰਾ ਨੇ ਹਾਈ ਕੋਰਟ 'ਚ ਲਗਾਈ ਪਟੀਸ਼ਨ, ਮਾਮਲੇ 'ਚ ਕੇਂਦਰ ਨੂੰ ਬਣਾਇਆ ਜਾਵੇਗਾ ਪਾਰਟੀ

Thursday, Dec 08, 2022 - 11:11 PM (IST)

ਜਗਤਾਰ ਸਿੰਘ ਹਵਾਰਾ ਨੇ ਹਾਈ ਕੋਰਟ 'ਚ ਲਗਾਈ ਪਟੀਸ਼ਨ, ਮਾਮਲੇ 'ਚ ਕੇਂਦਰ ਨੂੰ ਬਣਾਇਆ ਜਾਵੇਗਾ ਪਾਰਟੀ

ਚੰਡੀਗੜ੍ਹ (ਰਮੇਸ਼) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਕਈ ਹੋਰ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਜੇਲ੍ਹ ਬਦਲਣ ਦੀ ਮੰਗ ਕੀਤੀ ਹੈ। ਹਵਾਰਾ ਵੱਲੋਂ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਚੱਲ ਰਹੇ ਮਾਮਲਿਆਂ ਵਿਚ ਸੁਣਵਾਈ ਚੰਡੀਗੜ੍ਹ ਵਿਚ ਚੱਲ ਰਹੀ ਹੈ ਇਸ ਲਈ ਉਸ ਨੂੰ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਨਕੋਦਰ ਕਤਲਕਾਂਡ 'ਤੇ 'ਆਪ' 'ਤੇ ਵਰ੍ਹੇ ਵੜਿੰਗ, ਕਿਹਾ, 'ਹੁਣ ਗੁਜਰਾਤ-ਹਿਮਾਚਲ ਛੱਡ ਪੰਜਾਬ ਵੱਲ ਦਿਓ ਧਿਆਨ'

ਬੱਬਰ ਖਾਲਸਾ ਦੇ ਮੁਖੀ ਜਗਤਾਰ ਸਿੰਘ ਹਵਾਰਾ ਦੀ ਮੰਗ ‘ਤੇ ਹਾਈਕੋਰਟ ਨੇ ਕਿਹਾ ਹੈ ਕਿ ਹਵਾਰਾ ਦੀ ਜੇਲ੍ਹ ਬਦਲਣ ਬਾਰੇ ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਹਵਾਰਾ ਨੂੰ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਸ ਮਾਮਲੇ ਵਿਚ ਮਾਮਲੇ ਵਿਚ ਕੇਂਦਰ ਨੂੰ ਪਾਰਟੀ ਬਣਾਉਣ ਦੀ ਗੱਲ ਕਹਿੰਦੇ ਹੋਏ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News