ਰਾਏਕੋਟ ਤੋਂ 'ਆਪ' ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ 'ਚ ਸ਼ਾਮਲ, CM ਚੰਨੀ ਨੇ ਕੀਤਾ ਸੁਆਗਤ

Thursday, Nov 25, 2021 - 03:57 PM (IST)

ਰਾਏਕੋਟ ਤੋਂ 'ਆਪ' ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ 'ਚ ਸ਼ਾਮਲ, CM ਚੰਨੀ ਨੇ ਕੀਤਾ ਸੁਆਗਤ

ਮੋਗਾ (ਗੋਪੀ) : ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵੀਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ। ਜਗਤਾਰ ਸਿੰਘ ਜੱਗਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ 'ਚ ਕਾਂਗਰਸ ਦਾ ਹੱਥ ਫੜ੍ਹਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ

ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਜਗਤਾਰ ਸਿੰਘ ਜੱਗਾ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ 'ਚ ਸ਼ਾਮਲ ਹੋਏ ਹਨ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਥਿਤੀ ਕਮਜ਼ੋਰ ਦਿਖਾਈ ਦੇ ਰਹੀ ਹੈ। ਬੀਤੇ ਦਿਨੀਂ ਪਾਰਟੀ ਦੇ ਹੋਰ ਵਿਧਾਇਕ ਵੀ ਪਾਰਟੀ ਦਾ ਸਾਥ ਛੱਡ ਚੁੱਕੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਫਾਸਟਵੇਅ ਕੇਬਲ ਟੀ. ਵੀ. ਚੈਨਲ ਸਮੇਤ 8 ਥਾਵਾਂ 'ਤੇ ED ਦੀ ਛਾਪੇਮਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News