ਜਗਤਾਰ ਸਿੰਘ ਤਾਰਾ ਤੇ ਰਮਨਦੀਪ ਗੋਲਡੀ ਅਦਾਲਤ ’ਚ ਪੇਸ਼
Friday, Jul 27, 2018 - 12:51 AM (IST)
ਪਟਿਆਲਾ(ਬਲਜਿੰਦਰ)-ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਕਤਲ ਕੇਸ ਮਾਮਲੇ ਵਿਚ ਅੱਜ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਗੋਲਡੀ ਨੂੰ ਸਖਤ ਸੁਰੱਖਿਆ ਹੇਠ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 16 ਅਗਸਤ ’ਤੇ ਪਾ ਦਿੱਤੀ ਹੈ। ਇਸ ਮਾਮਲੇ ਵਿਚ ਤ੍ਰਿਪਡ਼ੀ ਵੱਲੋਂ ਦੋਵਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਹੁਣ ਕਾਫੀ ਦੇਰ ਬਾਅਦ ਦੋਵਾਂ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਸਾਲ 2009 ਵਿਚ ਅਨਾਜ ਮੰਡੀ ’ਚ ਰੁਲਦਾ ਸਿੰਘ ਦੀ ਰਿਹਾਇਸ਼ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਜਿਹਡ਼ੇ ਵਿਅਕਤੀ ਪਹਿਲਾਂ ਗ੍ਰਿਫਤਾਰ ਕੀਤੇ ਗਏ ਸਨ, ਉਨ੍ਹਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਤ੍ਰਿਪਡ਼ੀ ਪੁਲਸ ਵੱਲੋਂ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਗੋਲਡੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।
