ਜਗਤਾਰ ਸਿੰਘ ਤਾਰਾ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ 2 ਘੰਟੇ ਦੀ ਪੈਰੋਲ 'ਤੇ ਆਇਆ ਬਾਹਰ

12/03/2023 1:40:58 PM

ਰੋਪੜ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ ਮਿਲਣ 'ਤੇ ਜੇਲ੍ਹ 'ਚੋਂ ਬਾਹਰ ਆਇਆ। ਉਹ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਜੇਲ੍ਹ 'ਚੋਂ ਬਾਹਰ ਆਇਆ ਸੀ। ਵਿਆਹ 'ਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਤਾਰਾ ਨੂੰ 3 ਦਸੰਬਰ 2023 ਨੂੰ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੀ ਪੈਰੋਲ ਦਿੱਤੀ ਸੀ। ਦੱਸ ਦੇਈਏ ਕਿ ਤਾਰਾ ਦੀ ਭਤੀਜੀ ਦੇ ਆਨੰਦ ਕਾਰਜ ਰੋਪੜ ਦੇ ਮੁਗਲ ਮਾਜਰੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਨ। 

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ 'ਚ ਤਾਰਾ ਦੇ ਭਰਾ ਦੀ ਮੌਤ ਹੋ ਗਈ ਸੀ, ਪਰ ਉਦੋਂ ਅਦਾਲਤ ਨੇ ਉਸ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਕਾਰਨ ਉਸ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੀ ਅਪੀਲ ਕੀਤੀ ਸੀ, ਜਿਸ ਨੂੰ ਆਦਾਲਤ ਵੱਲੋਂ ਮਨਜ਼ੂਰ ਕਰ ਕੇ ਉਸ ਨੂੰ 2 ਘੰਟੇ ਦੀ ਪੈਰੋਲ ਦੇ ਦਿੱਤੀ ਗਈ ਹੈ। ਵਿਆਹ 'ਚ ਸ਼ਾਮਲ ਹੋਣ ਮੌਕੇ ਉਸ ਨਾਲ ਸੁਰੱਖਿਆ ਕਾਰਨਾਂ ਕਾਰਨ ਚੰਡੀਗੜ੍ਹ ਪੁਲਸ ਦੇ ਮੁਲਾਜ਼ਮ ਵੀ ਮੌਜੂਦ ਸਨ। ਵਿਆਹ 'ਚ ਸ਼ਾਮਲ ਹੋਣ ਉਪਰੰਤ ਉਸ ਨੂੰ ਵਾਪਸ ਜੇਲ੍ਹ ਲਿਜਾਇਆ ਗਿਆ। 

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਜ਼ਿਕਰਯੋਗ ਹੈ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ 31 ਅਗਸਤ 1995 ਨੂੰ ਪੰਜਾਬ ਅਤੇ ਹਰਿਆਣਾ ਸਕੱਤਰੇਤ ਦੇ ਬਾਹਰ ਬੰਬ ਬਲਾਸਟ 'ਚ ਮਾਰੇ ਗਏ ਸਨ। ਇਸ ਹਮਲੇ 'ਚ ਮੁੱਖ ਮੰਤਰੀ ਤੋਂ ਇਲਾਵਾ 17 ਹੋਰ ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਆਤਮਘਾਤੀ ਮਨੁੱਖੀ ਬੰਬ ਬਣੇ ਪੁਲਸ ਕਾਂਸਟੇਬਲ ਦਿਲਾਵਰ ਸਿੰਘ ਵੀ ਸ਼ਾਮਲ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News