ਕੈਪਟਨ ਦੀ ਧੀ ''ਜੈਇੰਦਰ ਕੌਰ'' ਦੇ ਪਟਿਆਲਾ ਦੇ ਕਿਸੇ ਹਲਕੇ ਤੋਂ ਚੋਣ ਲੜਨ ਦੇ ਚਰਚੇ!
Thursday, Mar 25, 2021 - 09:44 AM (IST)
ਪਟਿਆਲਾ (ਮਨਦੀਪ ਜੋਸਨ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਦੇ ਜ਼ਿਲ੍ਹਾ ਪਟਿਆਲਾ ’ਚ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚਿਆਂ ਨੇ ਜ਼ਿਲ੍ਹੇ ’ਚ ਇਕ ਨਵੀਂ ਸਿਆਸੀ ਜੰਗ ਛੇੜ ਦਿੱਤੀ ਹੈ। ਬੀਬਾ ਜੈਇੰਦਰ ਕੌਰ ਇਸ ਸਮੇਂ ਮੌਜੂਦਾ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਦੇ ਮਾਤਾ ਮਹਾਰਾਣੀ ਪ੍ਰਨੀਤ ਕੌਰ ਤੋਂ ਵੱਧ ਸ਼ਾਹੀ ਸ਼ਹਿਰ ਅਤੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਵਾਉਣ ਵੱਲ ਜ਼ੋਰ ਲਾ ਕੇ ਧਿਆਨ ਦੇ ਰਹੇ ਹਨ, ਜਿਸ ਕਾਰਣ ਸਿਆਸੀ ਗਲਿਆਰਿਆਂ ’ਚ ਇਸ ਸਮੇਂ ਬੀਬਾ ਜੈਇੰਦਰ ਕੌਰ ਦੀ ਚਰਚਾ ਪੂਰੀ ਤਰ੍ਹਾਂ ਛਾਈ ਹੋਈ ਹੈ।
ਇਹ ਵੀ ਪੜ੍ਹੋ : ਹੋਲੀ 'ਤੇ 'ਸੁਖਨਾ ਝੀਲ' ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਜਾਰੀ ਹੋ ਸਕਦੇ ਨੇ ਇਹ ਹੁਕਮ
ਪਿਛਲੇ ਸਾਲਾਂ ਤੋਂ ਹੀ ਸਰਕਾਰ ’ਚ ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਕਮਾਂਡ ਖੁਦ ਸੰਭਾਲੀ ਹੋਈ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਮਹਾਰਾਣੀ ਪ੍ਰਨੀਤ ਕੌਰ ਨੂੰ ਸੌਂਪਿਆ ਹੋਇਆ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਲਗਭਗ ਸਮੁੱਚੇ ਪ੍ਰਾਜੈਕਟਾਂ ਦੀ ਦੇਖ-ਰੇਖ ਬੀਬਾ ਜੈਇੰਦਰ ਕੌਰ ਨੂੰ ਸੌਂਪੀ ਹੋਈ ਲੱਗ ਰਹੀ ਹੈ। ਬੀਬਾ ਜੈਇੰਦਰ ਕੌਰ ਦੀ ਕਾਬਲੀਅਤ ਕਿਸੇ ਤੋਂ ਲੁਕੀ ਨਹੀਂ ਹੈ। ਆਪਣੇ ਕਾਰਕੁੰਨਾਂ ਨੂੰ ਹਮੇਸ਼ਾ ਖਿੜੇ ਮੱਥੇ ਮਿਲਣਾ ਅਤੇ ਥਾਪੜਾ ਦੇ ਕੇ ਰੱਖਣਾ ਉਨ੍ਹਾਂ ਦੇ ਸੁਭਾਅ ਦਾ ਮੁੱਢਲਾ ਹਿੱਸਾ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ' ਕਾਰਨ ਫਿਰ ਪਾਬੰਦੀਆਂ ਲੱਗਣੀਆਂ ਸ਼ੁਰੂ, ਜਾਰੀ ਹੋਏ ਇਹ ਹੁਕਮ
ਬੀਤੇ ਦਿਨ ਸਵੇਰ ਤੋਂ ਹੀ ਜਿਉਂ ਹੀ ਉਨ੍ਹਾਂ ਨੇ ਸ਼ਹਿਰ ’ਚ ਚੱਲ ਰਹੇ ਵੱਡੇ ਪ੍ਰਾਜੈਕਟਾਂ ਨੂੰ ਚੈਕਿੰਗ ਕਰਨ ਦੀ ਕਮਾਂਡ ਸੰਭਾਲੀ। ਪੂਰਾ ਦਿਨ ਇਹ ਚਰਚਾ ਹੁੰਦੀ ਰਹੀ ਕਿ ਬੀਬਾ ਜੈਇੰਦਰ ਨੂੰ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਤੋਂ ਵਿਧਾਨ ਸਭਾ ਚੋਣ ਲੜਾਈ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹੇ ਦੀ ਸਮੁੱਚੀ ਅਫ਼ਸਰਸ਼ਾਹੀ ਅਤੇ ਜ਼ਿਲ੍ਹੇ ਦੇ ਸਮੁੱਚੇ ਪਹਿਲੀ ਕਤਾਰ ਦੇ ਕਾਂਗਰਸੀ ਨੇਤਾ ਸ਼ਾਮਲ ਸਨ।
ਨੋਟ : ਉਪਰੋਕਤ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ