ਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ 'ਜੈ ਕ੍ਰਿਸ਼ਨ ਸਿੰਘ ਰੌੜੀ'

Thursday, Jun 30, 2022 - 03:45 PM (IST)

ਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ 'ਜੈ ਕ੍ਰਿਸ਼ਨ ਸਿੰਘ ਰੌੜੀ'

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ ਚੁਣਿਆ ਗਿਆ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਵਿਧਾਇਕ ਬਣੇ ਜੈ ਕ੍ਰਿਸ਼ਨ ਰੌੜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਹ ਵਧਾਈ ਦਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ

ਉਨ੍ਹਾਂ ਕਿਹਾ ਕਿ ਫੋਟੋਗ੍ਰਾਫ਼ਰ ਦੇ ਤੌਰ 'ਤੇ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੇ ਜੈ ਕ੍ਰਿਸ਼ਨ ਰੌੜੀ ਦੀਆਂ ਹੁਣ ਖ਼ੁਦ ਤਸਵੀਰਾਂ ਛਪਿਆ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਆਪਣਾ ਕੰਮ ਪੂਰੀ ਮਿਹਨਤ ਅਤੇ ਈਮਾਨਦਾਰੀ ਨਾਲ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News