''ਜੈ ਸ਼੍ਰੀ ਰਾਮ'' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਰਾਮ ਨੌਮੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

Thursday, Mar 30, 2023 - 04:24 PM (IST)

''ਜੈ ਸ਼੍ਰੀ ਰਾਮ'' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਰਾਮ ਨੌਮੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ (ਵੈੱਬ ਡੈਸਕ)- ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਜਲੰਧਰ ਸ਼ਹਿਰ ਸ਼੍ਰੀ ਰਾਮ ਜੀ ਦੇ ਰੰਗ ਰੰਗਿਆ ਨਜ਼ਰ ਆਇਆ। ਜੈ ਸ਼੍ਰੀ ਰਾਮ ਦੇ ਜੈਕਾਰੇ ਲਗਾਉਂਦੇ ਹੋਏ ਭਗਤਾਂ ਨੇ ਵੱਧ-ਚੜ ਕੇ ਸ਼ੋਭਾ ਯਾਤਰਾ ਵਿਚ ਹਿੱਸਾ ਲਿਆ। 

PunjabKesari

ਇਸ ਮੌਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਆਯੋਜਨ ਕੀਤੇ ਗਏ ਖ਼ਾਸ ਪ੍ਰੋਗਰਾਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਅਨਮੋਲ ਗਗਨ ਮਾਨ, ਬ੍ਰਹਮ ਮਹਿੰਦਰਾ, ਹਰਭਜਨ ਸਿੰਘ ਈ. ਟੀ. ਓ. ਸਮੇਤ ਪ੍ਰਤਾਪ ਸਿੰਘ ਬਾਜਵਾ, ਸੁਖਬੀਰ ਬਾਦਲ, ਰਾਜਿੰਦਰ ਕੌਰ ਭੱਠਲ, ਭਾਜਪਾ ਆਗੂ ਤਰੁਣ ਚੁੱਘ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਪ੍ਰੇਮੀ ਵੱਲੋਂ ਕਤਲ ਕੀਤੀ ਗਈ ਪ੍ਰੇਮਿਕਾ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ

PunjabKesari

ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮਨੌਮੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਲਈ ਵੱਖ-ਵੱਖ ਲੰਗਰ ਲਗਾਏ ਗਏ ਹਨ। 
ਇਸ ਮੌਕੇ ਸੁਖਬੀਰ ਬਾਦਲ, ਅਨਮੋਲ ਗਗਨ ਮਾਨ, ਦਲਜੀਤ ਸਿੰਘ ਚੀਮਾ ਸਮੇਤ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਨੇ ਜਿੱਥੇ ਸਮੂਹ ਦੇਸ਼ਵਾਸੀਆਂ ਨੂੰ ਸ਼੍ਰੀ ਰਾਮ ਜੀ ਦੇ ਜਨਮ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਦੇਸ਼ਵਾਸੀਆਂ ਦੇਸ਼ ਵਾਸੀਆਂ ਨੂੰ ਰਾਮ ਜੀ ਦੇ ਦਿੱਤੇ ਗਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ। 

ਇਹ ਵੀ ਪੜ੍ਹੋ : ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਮਨਾਇਆ ਜਾ ਰਿਹਾ ਸ਼੍ਰੀ ਰਾਮ ਜਨਮ ਉਤਸਵ, CM ਮਾਨ ਸਣੇ ਪੁੱਜੀਆਂ ਇਹ ਸ਼ਖ਼ਸੀਅਤਾਂ

PunjabKesari

ਜ਼ਿਕਰਯੋਗ ਹੈ ਕਿ ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਏ। 

PunjabKesari

PunjabKesari

ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ 19 ਸਾਲਾ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News