ਕੇਂਦਰੀ ਜੇਲ੍ਹ ’ਚ ਹਾਈ ਰਿਸਕ ਹਵਾਲਾਤੀ ਤੋਂ ਮੋਬਾਈਲ ਬਰਾਮਦ
Friday, Oct 17, 2025 - 05:48 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਮਨਜੀਤ ਸਿੰਘ ਅਤੇ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਦੇ ਨਿਰਦੇਸ਼ਾਂ ਅਨੁਸਾਰ ਅਨੁਸਾਰ ਜੇਲ੍ਹ ਸਟਾਫ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਬਾਹਰੋਂ ਸੁੱਟੇ ਗਏ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੇ ਪੈਕੇਟ ਜ਼ਬਤ ਕੀਤੇ ਜਾ ਰਹੇ ਹਨ। ਇਸ ਸਬੰਧੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਟਾਫ ਨੇ ਇਕ ਹਵਾਲਾਤੀ ਤੋਂ ਇਕ ਟੱਚ ਸਕਰੀਨ ਮੋਬਾਈਲ ਬਰਾਮਦ ਕੀਤਾ, ਜਿਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਹਵਾਲਾਤੀ ਤਰਨਬੀਰ ਸਿੰਘ ਉਰਫ ਵਰਿੰਦਰ ਸਿੰਘ ਉਰਫ ਖਾਨਪੁਰੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਪੁਲਸ ਨੂੰ ਭੇਜੀ ਗਈ ਲਿਖਤੀ ਜਾਣਕਾਰੀ ’ਚ ਕਿਹਾ ਗਿਆ ਹੈ ਕਿ ਬੀਤੀ ਅੱਧੀ ਰਾਤ ਨੂੰ ਜੇਲ ਪ੍ਰਸ਼ਾਸਨ ਨੇ ਹਾਈ ਰਿਸਕ ਹਵਾਲਾਤੀਤਰਨਬੀਰ ਸਿੰਘ ਤੋਂ ਇਕ ਟੱਚ ਸਕਰੀਨ ਮੋਬਾਈਲ ਬਰਾਮਦ ਕੀਤਾ।