ਜੇਲ੍ਹ ''ਚੋਂ ਬਾਹਰ ਆਇਆ ਜਗਦੀਸ਼ ਭੋਲਾ, ਡਰੱਗ ਮਾਮਲੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Friday, Jul 26, 2024 - 05:31 PM (IST)

ਬਠਿੰਡਾ : ਕਰੋੜਾਂ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਪੰਜਾਬ ਪੁਲਸ ਦੇ ਬਰਖਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਅੱਜ ਉਹ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਬਠਿੰਡਾ ਦੇ ਪਿੰਡ ਰਾਏਕੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਕਾਰਾਂ 'ਤੇ ਹਮਲਾ ਬੋਲਿਆ। ਭੋਲਾ ਨੇ ਕਿਹਾ ਕਿ ਉਸ ਨੂੰ ਡਰੱਗ ਤਸਕਰੀ ਨਾਲ ਜੁੜੇ ਝੂਠੇ ਕੇਸਾਂ ਵਿਚ ਫਸਾਇਆ ਗਿਆ ਹੈ। ਇਸ ਮਾਮਲੇ ਵਿਚ ਸਿਆਸਤ ਹੋਈ ਹੈ। ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। ਭੋਲਾ ਨੇ ਕਿਹਾ ਕਿ ਜੇ ਮੈਂ ਦੋਸ਼ੀ ਹਾਂ ਤਾਂ ਮੈਨੂੰ ਫਾਂਸੀ ਦੀ ਸਜ਼ਾ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਅੰਦਰ ਉਨ੍ਹਾਂ 'ਤੇ ਕਿਸੇ ਤਰ੍ਹਾਂ ਦਾ ਕੋਈ ਕੇਸ ਨਹੀਂ ਪਾਇਆ ਗਿਆ। ਹਾਲਾਂਕਿ ਉਸ ਨੂੰ ਵੀ ਹੁਣ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿਥੇ ਨਸ਼ੇ ਦੇ ਮਾਮਲੇ ਵਿਚ ਸ਼ਾਮਲ ਹਾਰਡਕੋਰ ਮੁਲਜ਼ਮਾਂ ਨੂੰ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ : ਪਠਾਨਕੋਟ 'ਚ ਫਿਰ ਦੇਖੇ ਗਏ ਸ਼ੱਕੀ, ਕੰਧ ਟੱਪ ਘਰ 'ਚ ਹੋਏ ਦਾਖਲ, ਦਹਿਸ਼ਤ 'ਚ ਲੋਕ

ਇਥੇ ਇਹ ਵੀ ਦੱਸਣਯੋਗ ਹੈ ਕਿ ਭੋਲਾ ਨੂੰ ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਸਵੇਰੇ 1 ਵਜੇ ਤੋਂ ਦੁਪਹਿਰ 2 ਵਜੇ ਤਕ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਹੈ। ਉਹ ਜੇਲ੍ਹ ਤੋਂ ਸਿੱਧੇ ਉਥੇ ਪਹੁੰਚੇ। ਉਨ੍ਹਾਂ ਦੇ ਪਿਤਾ ਦਾ ਦੇਹਾਂਤ 24 ਜੁਲਾਈ ਨੂੰ ਹੋਇਆ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਵਾਰਦਾਤ, ਪਹਿਲਾਂ ਨੌਜਵਾਨ ਦਾ ਕੀਤਾ ਕਤਲ, ਫਿਰ ਮੂੰਹ 'ਤੇ ਪਾਇਆ ਤੇਜ਼ਾਬ

6 ਹਜ਼ਾਰ ਕਰੋੜ ਦਾ ਡਰੱਗ ਰੈਕੇਟ

ਦੱਸਣਯੋਗ ਹੈ ਕਿ ਇਹ ਮਾਮਲਾ ਸਾਲ 2013 ਵਿਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਕਾਰਨ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ ਸੀ ਅਤੇ ਸੂਬੇ ਦੇ ਕਈ ਆਗੂਆਂ 'ਤੇ ਵੀ ਸਵਾਲ ਚੁੱਕੇ ਗਏ। ਜਾਂਚ ਵਿਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ ਛੇ ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿਚ ਸੀ. ਬੀ. ਆਈ. ਅਦਾਲਤ ਨੇ ਇਸ ਮਾਮਲੇ ਵਿਚ 25 ਲੋਕਾਂ ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਸਜ਼ਾ ਸੁਣਾਈ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News