ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਹਵਾਲਾਤੀਆਂ ਤੋਂ ਤਿੰਨ ਮੋਬਾਈਲ ਤੇ ਸਿੰਮਾਂ ਬਰਾਮਦ
Monday, Nov 24, 2025 - 06:11 PM (IST)
ਤਰਨਤਾਰਨ (ਰਾਜੂ) : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਦੋ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਅਤੇ ਸਿੰਮਾਂ ਬਰਾਮਦ ਹੋਈਆਂ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਅੰਮ੍ਰਿਤਸਰ ਕੋਲੋਂ ਤਲਾਸ਼ੀ ਦੌਰਾਨ ਦੋ ਟਚ ਸਕ੍ਰੀਨ ਮੋਬਾਈਲ ਅਤੇ ਦੋ ਸਿੰਮਾਂ ਬਰਾਮਦ ਹੋਈਆਂ ਹਨ। ਇਸੇ ਤਰ੍ਹਾਂ ਹਵਾਲਾਤੀ ਪ੍ਰਿਆਂਸ਼ੂ ਪੁੱਤਰ ਮੁਹੰਮਦ ਆਲਮ ਵਾਸੀ ਅੰਮ੍ਰਿਤਸਰ ਕੋਲੋਂ ਚੈਕਿੰਗ ਦੌਰਾਨ ਇਕ ਕੀਪੈਡ ਮੋਬਾਈਲ ਅਤੇ ਸਿੰਮ ਬਰਾਮਦ ਹੋਈ ਹੈ। ਉਧਰ ਥਾਣਾ ਗੋਇੰਦਵਾਲ ਸਾਹਿਬ ਵਿਚ ਇਨ੍ਹਾਂ ਮੁਲਜ਼ਮਾਂ ਦੇ ਵਿਰੁੱਧ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
