ਜੇਲ ’ਚ ਨਹੀਂ ਰੁਕ ਰਹੀਆਂ ਕੁੱਟਮਾਰ ਦੀਆਂ ਘਟਨਾਵਾਂ, ਕੈਦੀ ’ਤੇ ਨੁਕੀਲੀ ਚੀਜ਼ ਨਾਲ ਹਮਲਾ ਕਰਕੇ ਕੀਤਾ ਜ਼ਖਮੀ

Tuesday, Aug 02, 2022 - 06:13 PM (IST)

ਜੇਲ ’ਚ ਨਹੀਂ ਰੁਕ ਰਹੀਆਂ ਕੁੱਟਮਾਰ ਦੀਆਂ ਘਟਨਾਵਾਂ, ਕੈਦੀ ’ਤੇ ਨੁਕੀਲੀ ਚੀਜ਼ ਨਾਲ ਹਮਲਾ ਕਰਕੇ ਕੀਤਾ ਜ਼ਖਮੀ

ਲੁਧਿਆਣਾ (ਸਿਆਲ) : ਸੈਂਟਰਲ ਜੇਲ ਵਿਚ ਬੰਦੀਆਂ ਵਿਚ ਆਪਸੀ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਕੁਝ ਦਿਨਾਂ ਦੇ ਅੰਦਰ 6 ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਜਿਸ ਕਾਰਨ ਬੰਦੀਆਂ ਵਿਚ ਆਪਸੀ ਕੁੱਟਮਾਰ, ਹਮਲਿਆਂ ਵਿਚ ਜ਼ਖਮੀ ਹੋਣ ਤੋਂ ਬਾਅਦ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਜਾ ਚੁੱਕਾ ਹੈ। ਇਸੇ ਕੜੀ ਦੇ ਚੱਲਦੇ ਜੇਲ ਦੀ ਇਕ ਬੈਰਕ ਵਿਚ ਖਾਣੇ ਦੇ ਭਾਂਡੇ ਸਾਫ ਕਰਨ ਨੂੰ ਲੈ ਕੇ ਹੋਏ ਝਗੜੇ ਵਿਚ ਕੈਦੀ ਮਨਦੀਪ ਸਿੰਘ ’ਤੇ ਹੋਰ ਬੰਦੀਆਂ ਨੇ ਨੱਕ ’ਤੇ ਕੋਈ ਨੁਕੀਲੀ ਚੀਜ਼ ਮਾਰ ਕੇ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ।

ਇਸ ਦੌਰਾਨ ਜ਼ਖਮੀ ਕੈਦੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ, ਜਿਥੇ ਡਾਕਟਰਾਂ ਨੇ ਉਕਤ ਹਵਾਲਾਤੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ। ਉਧਰ ਜੇਲ ਪ੍ਰਸ਼ਾਸਨ ਵਲੋਂ ਇਸ ਘਟਨਾ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। 


author

Gurminder Singh

Content Editor

Related News