ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 10 ਮੋਬਾਇਲ ਅਤੇ 7 ਪੁੜੀਆਂ ਤੰਬਾਕੂ ਬਰਾਮਦ

Monday, May 02, 2022 - 04:52 PM (IST)

ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 10 ਮੋਬਾਇਲ ਅਤੇ 7 ਪੁੜੀਆਂ ਤੰਬਾਕੂ ਬਰਾਮਦ

ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 10 ਮੋਬਾਇਲ ਅਤੇ 7 ਪੁੜੀਆਂ ਤੰਬਾਕੂ ਦੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 2065 ਰਾਹੀਂ ਹਰੀ ਸਿੰਘ, ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ 30 ਅਪ੍ਰੈਲ 2022 ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਵੱਖ-ਵੱਖ ਥਾਵਾਂ ਤੋਂ 4 ਮੋਬਾਇਲ ਬਰਾਮਦ ਹੋਏ।

ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮਿਤੀ 1 ਮਈ 2022 ਨੂੰ ਉਹ ਸਮੇਤ ਸਾਥੀ ਕਰਮਚਾਰੀਆਂ ਜੇਲ੍ਹ ਫਿਰੋਜ਼ਪੁਰ ਦੇ ਟਾਵਰ ਨੰਬਰ 1 ਤੋਂ ਤਾਇਨਾਤ ਵਾਰਡਰ ਨੇ ਮੈਸੇਜ ਦਿੱਤਾ ਕਿ ਅਣਪਛਾਤੇ ਵਿਅਕਤੀਆਂ ਵੱਲੋਂ 2 ਪੈਕੇਟ ਸੁੱਟੇ ਗਏ ਹਨ। ਇਨ੍ਹਾਂ ਪੈਕਟਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਇਨ੍ਹਾਂ ਵਿਚੋਂ 6 ਮੋਬਾਇਲ ਤੇ 7 ਪੁੜੀਆਂ ਤੰਬਾਕੂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Anuradha

Content Editor

Related News