ਨਸ਼ਾ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਕੈਦ

07/20/2017 5:48:26 AM

ਮਾਨਸਾ(ਜੱਸਲ)-ਨਸ਼ਾ ਸਮੱਗਲਿੰਗ ਦੇ ਦੋਸ਼ 'ਚ ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਇਕ ਵਿਅਕਤੀ ਨੂੰ ਸਜ਼ਾ ਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਸ ਨੇ 7 ਦਸੰਬਰ 2014 ਨੂੰ ਜਗਜੀਵਨ ਸਿੰਘ ਪੁੱਤਰ ਰਾਜਨ ਸਿੰਘ ਵਾਸੀ ਮਾਨਸਾ ਨੂੰ 11 ਸ਼ੀਸ਼ੀਆਂ ਰੈਕਸਕੌਫ ਸਣੇ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਨੰਬਰ 96 ਦਰਜ ਕਰਨ ਉਪਰੰਤ ਸੁਣਵਾਈ ਲਈ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਕੈਦ ਅਤੇ ਇਕ ਹਜ਼ਾਰ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਇਕ ਸਾਲ ਹੋਰ ਜੇਲ ਕੱਟਣੀ ਹੋਵੇਗੀ।


Related News