ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਲੇ ਪੰਚਾਇਤ ਮੈਂਬਰ ਨੂੰ 3 ਸਾਲ ਦੀ ਸਜ਼ਾ

10/03/2017 4:03:54 AM

ਮਾਨਸਾ(ਜੱਸਲ)-ਅਫੀਮ ਸਣੇ ਫੜੇ ਗਏ ਵਿਅਕਤੀ ਨੂੰ ਛੁਡਵਾਉਣ ਲਈ ਪੁਲਸ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਲੇ ਪੰਚਾਇਤ ਮੈਂਬਰ ਨੂੰ ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਸਜ਼ਾ ਅਤੇ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਅਨੁਸਾਰ ਜੂਨ 2014 'ਚ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ ਪਿੰਡ ਗੁੜੱਦੀ ਵਾਸੀ ਇਕ ਵਿਅਕਤੀ ਨੂੰ ਅਫੀਮ ਸਣੇ ਕਾਬੂ ਕੀਤਾ ਸੀ, ਜਿਸ ਨੂੰ ਛੁਡਵਾਉਣ ਲਈ ਉਸੇ ਹੀ ਪਿੰਡ ਦੇ ਪੰਚਾਇਤ ਮੈਂਬਰ ਜਸਪਾਲ ਸਿੰਘ ਨੇ ਸੀ. ਆਈ. ਏ. ਸਟਾਫ਼ ਦੇ ਤਤਕਾਲੀਨ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਰਾਕੇਸ਼ ਕੁਮਾਰ ਨੇ 12 ਜੂਨ 2014 ਨੂੰ ਥਾਣਾ ਸਿਟੀ ਮਾਨਸਾ 'ਚ ਉਕਤ ਪੰਚਾਇਤ ਮੈਂਬਰ ਦੇ ਖਿਲਾਫ਼ ਕੁਰੱਪਸ਼ਨ ਐਕਟ ਤਹਿਤ ਮਾਮਲਾ ਦਰਜ ਕਰਵਾਇਆ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਨੇ ਪੰਚਾਇਤ ਮੈਂਬਰ ਜਸਪਾਲ ਸਿੰਘ ਨੂੰ ਤਿੰਨ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਤਿੰਨ ਮਹੀਨਿਆਂ ਦੀ ਹੋਰ ਸਜ਼ਾ ਕੱਟਣੀ ਹੋਵੇਗੀ।


Related News