ਨਸ਼ੀਲੀਆਂ ਦਵਾਈਆਂ ਦੇ ਮਾਮਲੇ ''ਚ 2 ਨੂੰ ਕੈਦ ਤੇ ਜੁਰਮਾਨਾ

Wednesday, Oct 11, 2017 - 06:52 AM (IST)

ਮੋਗਾ(ਸੰਦੀਪ)-ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੇ ਮਾਮਲੇ 'ਚ ਨਾਮਜ਼ਦ 2 ਵਿਅਕਤੀਆਂ 'ਤੇ ਦੋਸ਼ ਸਾਬਿਤ ਹੋਣ ਕਰ ਕੇ ਉਨ੍ਹਾਂ ਨੂੰ 2-2 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਜੁਰਮਾਨਾ ਨਾ ਭਰਨ ਦੀ ਸੂਰਤ 'ਚ ਉਨ੍ਹਾਂ ਨੂੰ 3-3 ਮਹੀਨਿਆਂ ਦੀ ਕੈਦ ਹੋਰ ਕੱਟਣ ਦੇ ਹੁਕਮ ਦਿੱਤੇ ਹਨ। ਪੁਲਸ ਸੂਤਰਾਂ ਅਨੁਸਾਰ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲਸ ਵੱਲੋਂ 25 ਜੁਲਾਈ, 2013 ਨੂੰ ਜ਼ਿਲਾ ਤਰਨਤਾਰਨ ਨਿਵਾਸੀ ਕੁਲਜਿੰਦਰ ਸਿੰਘ ਤੇ ਪਲਵਿੰਦਰ ਸਿੰਘ ਨੂੰ ਨਸ਼ੀਲੀਆਂ ਦਵਾਈਆਂ ਸਣੇ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਖਿਲਾਫ ਥਾਣਾ ਫਤਿਹਗੜ੍ਹ ਪੰਜਤੂਰ 'ਚ 25 ਜੁਲਾਈ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਅਦਾਲਤ ਨੇ ਅੰਤਿਮ ਸੁਣਵਾਈ ਤੋਂ ਬਾਅਦ ਆਪਣਾ ਉਕਤ ਫੈਸਲਾ ਸੁਣਾਇਆ ਹੈ।


Related News