ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ ''ਚ 10 ਸਾਲ ਦੀ ਸਜ਼ਾ

11/18/2017 2:26:53 AM

ਮਾਨਸਾ(ਜੱਸਲ)-ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਸ ਨੇ 12 ਜੁਲਾਈ 2012 ਨੂੰ ਵਿਨੋਦ ਕੁਮਾਰ ਮਹਿੰਦਰ ਪਾਲ ਵਾਸੀ ਰਤੀਆ (ਹਰਿਆਣਾ) ਨੂੰ 10 ਹਜ਼ਾਰ 400 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵਲੋਂ ਵਿਨੋਦ ਕੁਮਾਰ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਛੇ ਮਹੀਨੇ ਦੀ ਸਜ਼ਾ ਹੋਰ ਕੱਟਣੀ ਪਵੇਗੀ।