ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ 10 ਸਾਲ ਦੀ ਸਜ਼ਾ

Sunday, Jan 21, 2018 - 02:44 AM (IST)

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ 10 ਸਾਲ ਦੀ ਸਜ਼ਾ

ਮਾਨਸਾ (ਮਿੱਤਲ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਮਾਣਯੋਗ ਸਥਾਨਕ ਅਦਾਲਤ ਨੇ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ । ਜਾਣਕਾਰੀ ਅਨੁਸਾਰ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ 17 ਫਰਵਰੀ, 2013 ਨੂੰ ਗੁਰਤੇਜ ਸਿੰਘ ਉਰਫ਼ ਤਿੱਤਰ ਵਾਸੀ ਬੁਢਲਾਡਾ ਨੂੰ 1100 ਗੋਲੀਆਂ ਫਿਨੋਟਿਲ ਅਤੇ 22 ਸ਼ੀਸ਼ੀਆਂ ਡਾਇਜ਼ਾਪਾਮ ਇੰਜੈਕਸ਼ਨ (30 ਐੱਮ.ਐੱਲ.) ਸਣੇ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ  ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਗੁਰਤੇਜ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਦੋ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ ਹੋਰ ਕੱਟਣੀ ਹੋਵੇਗੀ।


Related News