ਨਸ਼ਾ ਸਮੱਗਲਿੰਗ ਦੇ ਦੋਸ਼ ''ਚ ਵਿਅਕਤੀ ਨੂੰ 10 ਸਾਲ ਦੀ ਸਜ਼ਾ

Sunday, Mar 04, 2018 - 04:18 AM (IST)

ਨਸ਼ਾ ਸਮੱਗਲਿੰਗ ਦੇ ਦੋਸ਼ ''ਚ ਵਿਅਕਤੀ ਨੂੰ 10 ਸਾਲ ਦੀ ਸਜ਼ਾ

ਮਾਨਸਾ(ਮਿੱਤਲ)-ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਮਾਨਸਾ ਦੀ ਇਕ ਅਦਾਲਤ ਵੱਲੋਂ ਸਜ਼ਾ ਤੇ ਜੁਰਮਾਨੇ ਦਾ ਫ਼ੈਸਲਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ 7 ਅਗਸਤ 2013 ਨੂੰ ਜਸਪਾਲ ਸਿੰਘ ਵਾਸੀ ਪਿੰਡ ਜਗਾ ਖੁਰਦ (ਬਠਿੰਡਾ) ਨੂੰ 19 ਸ਼ੀਸ਼ੀਆਂ ਤੇ 150 ਗੋਲੀਆਂ ਨਸ਼ੇ ਵਾਲੀਆਂ ਸਮੇਤ ਕਾਬੂ ਕਰ ਕੇ ਉਸ ਖਿਲਾਫ਼ ਥਾਣਾ ਜੋੜਕੀਆਂ 'ਚ ਮਾਮਲਾ ਨੰ. 50 ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ  ਗਿਆ ਹੈ। ਜੁਰਮਾਨਾ ਨਾ ਭਰਨ ਦੀ ਸੂਰਤ 'ਚ ਉਸ ਨੂੰ ਇਕ ਸਾਲ ਦੀ ਹੋਰ ਸਜ਼ਾ ਕੱਟਣੀ ਹੋਵੇਗੀ।


Related News