ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਅੰਮ੍ਰਿਤਸਰ ਵਿਖੇ ਅੱਜ
Thursday, May 19, 2022 - 01:14 PM (IST)
ਅੰਮ੍ਰਿਤਸਰ (ਸਰਬਜੀਤ) - ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀਆਂ ਰਿਹਾਈਆਂ ਸੰਬੰਧੀ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨੀਂ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਦਿੱਲੀ ਸਿੱਖ ਗੁ: ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਤੇ ਪ੍ਰਧਾਨ ਅਵਤਾਰ ਸਿੰਘ ਹਿਤ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸਿਮਰਨਜੀਤ ਸਿੰਘ ਮਾਨ ਹਰਿਆਣਾ ਕਮੇਟੀ ਦੇ ਪ੍ਰਧਾਨ ਤੇ ਤਤਕਾਲੀ ਮੁਤਵਾਜੀ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਤੇ ਪ੍ਰਧਾਨ ਅਵਤਾਰ ਸਿੰਘ ਹਿਤ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਕਤ ਲੋਕਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਪੜ੍ਹੋ ਇਹ ਵੀ ਖ਼ਬਰ: ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ