ਜੇਲ ਭਰੋ ਅੰਦੋਲਨ : 240 ਕਿਸਾਨ ਜੇਲ ਭੇਜੇ

Tuesday, Aug 15, 2017 - 02:25 AM (IST)

ਜੇਲ ਭਰੋ ਅੰਦੋਲਨ : 240 ਕਿਸਾਨ ਜੇਲ ਭੇਜੇ

ਬਠਿੰਡਾ,  (ਪਰਮਿੰਦਰ)-  ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜੇਲ ਭਰੋ ਅੰਦੋਲਨ ਤਹਿਤ ਸੋਮਵਾਰ ਨੂੰ 240 ਕਿਸਾਨਾਂ ਨੇ ਗ੍ਰਿਫ਼ਤਾਰੀ ਦਿੱਤੀ, ਜਿਨ੍ਹਾਂ ਨੂੰ ਦੇਰ ਸ਼ਾਮ ਜੇਲ ਭੇਜ ਦਿੱਤਾ ਗਿਆ ਪਰ 4 ਕਿਸਾਨ ਔਰਤਾਂ ਨੂੰ ਰਿਹਾਅ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦਾ ਸਿਲਸਿਲਾ ਪਿਛਲੇ 6 ਦਿਨਾਂ ਤੋਂ ਜਾਰੀ ਹੈ। ਅੱਜ ਸਵੇਰੇ ਗ੍ਰਿਫ਼ਤਾਰੀਆਂ ਤੋਂ ਬਾਅਦ ਕਿਸਾਨਾਂ ਨੇ ਸਰਕਟ ਹਾਊਸ ਸਾਹਮਣੇ ਧਰਨਾ ਮਾਰ ਦਿੱਤਾ, ਜਿਸ ਤੋਂ ਬਾਅਦ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਯੂਨੀਅਨ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਵਾਉਣ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। 
ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਸਵੇਰੇ 90 ਅਤੇ ਸ਼ਾਮ ਨੂੰ 150 ਕਿਸਾਨਾਂ ਨੇ ਖੁਦ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਲਿਜਾਇਆ ਗਿਆ। ਫਿਰ 107/151 ਤਹਿਤ ਇਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ। ਪੁਲਸ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ ਨਹੀਂ ਭੇਜ ਰਹੀ, ਇਸ ਲਈ ਕਿਸਾਨਾਂ 'ਚ ਭਾਰੀ ਰੋਸ ਹੈ। ਸਿੱਟੇ ਵਜੋਂ ਅੰਦੋਲਨ ਲਗਾਤਾਰ ਜਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰਿਹਾਅ ਕੀਤਾ ਤਾਂ ਯੂਨੀਅਨ ਵੱਲੋਂ ਡੀ.ਸੀ. ਦਫ਼ਤਰ ਸਾਹਮਣੇ ਪੱਕਾ ਧਰਨਾ ਲਾਇਆ ਜਾਵੇਗਾ। 


Related News