ਚੱਪਲਾਂ ''ਚੋਂ ਮਿਲਿਆ ਨਸ਼ਾ; ਜੇਲ੍ਹ ''ਚ ਬੰਦ ਤਿੰਨ ਕੈਦੀਆਂ ਤੇ ਹਵਾਲਾਤੀਆਂ ''ਤੇ ਕੇਸ ਦਰਜ
Saturday, Oct 18, 2025 - 03:21 PM (IST)

ਲੁਧਿਆਣਾ (ਸਿਆਲ): ਜੇਲ੍ਹ ਵਿਚ ਚੱਲ ਰਹੇ ਤਲਾਸ਼ੀ ਅਭਿਆਨ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਚੱਪਲਾਂ ਵਿਚ ਲੁਕਾ ਕੇ ਰੱਖਿਆ ਗਿਆ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਇਸ ਸਬੰਧੀ ਪੁਲਸ ਨੇ ਐੱਨ.ਡੀ.ਪੀ.ਐੱਸ. (NDPS) ਐਕਟ ਅਤੇ ਪ੍ਰਿਜ਼ਨ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ
ਸਹਾਇਕ ਸੁਪਰਡੈਂਟ ਵਿਜੇ ਕੁਮਾਰ ਅਤੇ ਦੌਲਤ ਨਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਦੀ ਗਗਨਦੀਪ ਸਿੰਘ ਕੋਲੋਂ 7.5 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਅਤੇ 8 ਕੂਲ ਲਿੱਪ (ਤੰਬਾਕੂ) ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਹਵਾਲਾਤੀ ਹਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਕੋਲੋਂ 63 ਗ੍ਰਾਮ ਨਸ਼ੀਲਾ ਪਦਾਰਥ ਅਤੇ 200 ਗ੍ਰਾਮ ਜ਼ਰਦਾ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿਚ, ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਉਕਤ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ।