ਪੰਜਾਬ ਦੀ ਕੇਂਦਰੀ ਜੇਲ੍ਹ ''ਚ ਭਿੜੇ ਹਵਾਲਾਤੀ ਤੇ ਕੈਦੀ, ਜੇਲ੍ਹ ਪ੍ਰਸ਼ਾਸਨ ''ਚ ਮਚੀ ਹਫੜਾ-ਦਫੜੀ
Thursday, Dec 26, 2024 - 06:13 PM (IST)
ਗੁਰਦਾਸਪੁਰ (ਹਰਮਨ)- ਅੱਜ ਦੁਪਹਿਰ ਵੇਲੇ ਗੁਰਦਾਸਪੁਰ ਸ਼ਹਿਰ ਦੀ ਕੇਂਦਰੀ ਜੇਲ੍ਹ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਜੇਲ੍ਹ 'ਚ ਬੰਦ ਕੈਦੀ ਅਤੇ ਹਵਾਲਾਤੀ ਆਪਸ ਵਿੱਚ ਭਿੜ ਗਏ। ਇਸ ਝੜਪ ਦੀ ਸੂਚਨਾ ਮਿਲਦੇ ਹੀ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਇਕਦਮ ਵਜਾਏ ਗਏ ਐਮਰਜੈਂਸੀ ਸਾਇਰਨ ਦੀ ਆਵਾਜ਼ ਨੇ ਆਸ-ਪਾਸ ਦੇ ਲੋਕਾਂ ਅੰਦਰ ਵੀ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ।
ਇਹ ਵੀ ਪੜ੍ਹੋ- ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਕੁਝ ਹੀ ਮਿੰਟਾਂ 'ਚ ਗੁਰਦਾਸਪੁਰ ਪੁਲਸ ਫੋਰਸ ਅਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਜੇਲ੍ਹ ਪੁਲਸ ਨੇ ਉਕਤ ਕੈਦੀਆਂ ਅਤੇ ਹਵਾਲਾਤੀਆਂ ਦੀ ਲੜਾਈ ਨੂੰ ਰੋਕਿਆ ਪਰ ਇਸ ਦੌਰਾਨ ਹਵਾਲਾਤੀ ਗਗਨਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਪੁਲਸ ਵੱਲੋਂ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਖ਼ਬਰ ਲਿਖੇ ਜਾਣ ਤੱਕ ਉਕਤ ਹਵਾਲਾਤੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸੀ ਅਤੇ ਇਸ ਸਬੰਧ 'ਚ ਕੋਈ ਵੀ ਪੁਲਸ ਅਧਿਕਾਰੀ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸਐੱਸਪੀ ਹਰੀਸ਼ ਦਯਾਮਾ ਅਤੇ ਹੋਰ ਪੁਲਸ ਅਧਿਕਾਰੀ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜੇਲ੍ਹ ਅੰਦਰ ਪਹੁੰਚ ਗਏ, ਜਿਨ੍ਹਾਂ ਨੇ ਜੇਲ੍ਹ ਦੇ ਅੰਦਰ ਜਾ ਕੇ ਬਰੀਕੀ ਨਾਲ ਜੇਲ੍ਹ ਦੀ ਤਲਾਸ਼ੀ ਲਈ ਅਤੇ ਨਾਲ ਹੀ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਘੋਖ ਕੀਤੀ। ਇਸ ਸਬੰਧ ਵਿੱਚ ਹੋਰ ਜਾਣਕਾਰੀ ਲੈਣ ਲਈ ਜਦੋਂ ਐੱਸਐੱਸਪੀ ਹਰੀਸ਼ ਦਯਾਮਾ ਨੂੰ ਫੋਨ ਕੀਤਾ ਗਿਆ ਤਾਂ ਉਹਨਾਂ ਨੇ ਫੋਨ ਨਹੀਂ ਚੁੱਕਿਆ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8