ਜੇਲ ਮੰਤਰੀ ਰੰਧਾਵਾ ਨੇ ਕੀਤਾ ਨਾਭਾ ਜੇਲ ਦਾ ਦੌਰਾ, ਡੇਰਾ ਪ੍ਰੇਮੀਆਂ ਨੂੰ ਕੀਤੀ ਅਪੀਲ

06/23/2019 7:39:15 PM

ਨਾਭਾ— ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮੋਹਿੰਦਰਪਾਲ ਦੇ ਨਾਭਾ ਦੀ ਨਵੀਂ ਜੇਲ 'ਚ ਉਸ ਦੇ ਦੋ ਸਾਥੀ ਕੈਦੀਆਂ ਵਲੋਂ ਕਤਲ ਕਰਨ ਤੋਂ ਬਾਅਦ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨਾਭਾ ਜੇਲ ਦਾ ਦੌਰਾ ਕੀਤਾ।

ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਜੋ ਘਟਨਾ ਵਾਪਰੀ ਹੈ ਉਹ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਮੋਹਿੰਦਰਪਾਲ ਟੀਵੀ ਲੈਣ ਗਿਆ ਸੀ। ਘਟਨਾ ਤੋਂ ਬਾਅਦ ਕਾਤਲਾਂ ਨੂੰ 4 ਦਿਨਾਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲਾਂ 'ਤੇ ਰੰਧਾਵਾ ਨੇ ਸਖਤ ਸ਼ਬਦਾਂ 'ਚ ਕਿਹਾ ਕਿ ਉਨ੍ਹਾਂ ਦੇ ਰਾਜ 'ਚ ਤਾਂ ਜੇਲਬ੍ਰੇਕ ਹੋਇਆ ਸੀ ਤੇ ਉਹ ਸਾਡੇ 'ਤੇ ਸਵਾਲ ਚੁੱਕ ਰਹੇ ਹਨ। ਰੰਧਾਵਾ ਨੇ ਇਸ ਦੌਰਾਨ ਡੇਰਾ ਪ੍ਰੇਮੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਰੰਧਾਵਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਜੇਲਾਂ 'ਚ ਸੁਰੱਖਿਆ ਲਈ ਫੰਡਿੰਗ ਮੁਹੱਈਆ ਨਹੀਂ ਕਰਵਾ ਰਹੀ, ਜਿਸ ਕਾਰਨ ਇਹ ਵਾਰਦਾਤਾਂ ਵਾਪਰ ਰਹੀਆਂ ਹਨ।

Baljit Singh

This news is Content Editor Baljit Singh