ਜੇਲ੍ਹ ਮੰਤਰੀ ਸੁਖੀ ਰੰਧਾਵਾ ਗੈਗਸਟਰਾਂ ਦਾ ਸਭ ਤੋਂ ਵੱਡਾ ਪਿਓ : ਸੁਖਬੀਰ ਬਾਦਲ

Friday, Jan 10, 2020 - 07:04 PM (IST)

ਜੇਲ੍ਹ ਮੰਤਰੀ ਸੁਖੀ ਰੰਧਾਵਾ ਗੈਗਸਟਰਾਂ ਦਾ ਸਭ ਤੋਂ ਵੱਡਾ ਪਿਓ : ਸੁਖਬੀਰ ਬਾਦਲ

ਮਜੀਠਾ, (ਸਰਬਜੀਤ ਵਡਾਲਾ)— ਸਾਬਕਾ ਉਪ ਮੁਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਗਸਟਰਾਂ ਦਾ ਸਭ ਤੋਂ ਵੱਡਾ ਪਿਉ ਗਰਦਾਨਿਆ ਹੈ। ਉਨ੍ਹਾਂ ਗੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।
ਬਾਦਲ ਅੱਜ ਇੱਥੋਂ ਨੇੜਲੇ ਪਿੰਡ ਵਡਾਲਾ ਦੇ ਦਾਣਾ ਮੰਡੀ ਵਿਖੇ ਕਾਂਗਰਸੀ ਕਾਰਕੁਨਾਂ ਅਤੇ ਗੈਗਸਟਰਾਂ ਵੱਲੋਂ ਕਤਲ ਕੀਤੇ ਗਏ ਸਾਬਕਾ ਅਕਾਲੀ ਸਰਪੰਚ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਬਾਬਾ ਗੁਰਦੀਪ ਸਿੰਘ ਉਮਰਪੁਰਾ ਨਿਮਿਤ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਆਏ ਸਨ। ਸ਼ਰਧਾਂਜਲੀ ਭੇਟ ਕਰਨ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਦਾ ਸਿਆਸੀ ਕਤਲ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕਰਦਿਆਂ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ 10 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਜੇ ਕਾਤਲ ਫੜੇ ਨਹੀਂ ਜਾਂਦੇ ਤਾਂ ਮਜੀਠਾ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਕਿਸੇ ਨਾ ਕਿਸੇ ਬਹਾਨੇ ਅਕਾਲੀ ਵਰਕਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗੈਗਸਟਰਾਂ ਨੂੰ ਵਰਤ ਕੇ ਰਾਜ ਕਰਨ ਦਾ ਸੁਪਨਾ ਸਜਾਈ ਬੈਠੀ ਹੈ। ਜੋ ਕਿ ਕਾਮਯਾਬ ਨਹੀਂ ਹੋਵੇਗਾ ਅਤੇ ਲੋਕ ਕਾਂਗਰਸ ਨੂੰ ਕਰਾਰੀ ਹਾਰ ਦੇਣਗੇ। ਰਾਜ ਵਿਚ ਨਸ਼ਿਆਂ ਦੇ ਵਾਧੇ ਅਤੇ ਅਮਨ ਕਾਨੂੰਨ ਦੀ ਪੇਤਲੀ ਹਾਲਤ ਲਈ ਵੀ ਉਨ੍ਹਾਂ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਸਿਰਫ਼ ਨਾਮ ਦਾ ਹੈ, ਦਿਖਾਈ ਨਹੀਂ ਦਿੰਦਾ। ਅਮਨ ਕਾਨੂੰਨ ਦੀ ਮਾੜੀ ਸਥਿਤੀ ਨੂੰ ਲੈ ਕੇ ਮੁਖ ਮੰਤਰੀ ਨੇ ਕਦੀ ਡੀ ਜੀ ਪੀ ਜਾਂ ਹੋਰ ਸੰਬੰਧਿਤ ਅਧਿਕਾਰੀਆਂ ਦੀ ਕਦੀ ਕੋਈ ਮੀਟਿੰਗ ਨਹੀਂ ਲਈ। ਉਨ੍ਹਾਂ ਕਿਹਾ ਥਾਣਿਆਂ ਵਿਚੋਂ ਇਮਾਨਦਾਰ ਅਫ਼ਸਰਾਂ ਨੂੰ ਹਟਾ ਕੇ ਆਪਣੇ ਚਹੇਤਿਆਂ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ 'ਤੇ ਜੁਲਮ ਕਰਨ ਵਾਲੇ ਅਫ਼ਸਰਾਂ ਨੂੰ ਟੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਅਕਾਲੀ ਵਰਕਰ ਨਾ ਡਰੇ ਹਨ ਅਤੇ ਨਾ ਹੀ ਕੁਰਬਾਨੀਆਂ ਤੋਂ ਕਦੇ ਪਿੱਛੇ ਹਟੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਸਮੇਂ ਪੰਜਾਬ ਦੀ ਤਰੱਕੀ ਹੁੰਦੀ ਰਹੀ ਪਰ ਕਾਂਗਰਸ ਦੇ ਰਾਜ ਵਿਚ ਲੁੱਟ ਖਸੁੱਟ ਤੋਂ ਇਲਾਵਾ ਕੁੱਝ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਅਕਾਲੀ ਦਲ ਨੂੰ ਇਕ ਵਡਾ ਪਰਿਵਾਰ ਦੱਸਦਿਆਂ ਬਾਬਾ ਗੁਰਦੀਪ ਸਿੰਘ ਦੇ ਪਰਵਾਰ ਦੀ ਜ਼ਿੰਮੇਵਾਰੀ ਮਜੀਠੀਆ ਨੂੰ ਸੌਂਪਿਆ। ਉਨ੍ਹਾਂ ਜੋਰ ਦੇ ਕੇ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਜਿੱਥੇ ਕਿਤੇ ਵੀ ਵਰਕਰ 'ਤੇ ਜੁਲਮ ਹੋਵੇਗਾ ਉਹ ਉੱਥੇ ਹੀ ਪਹੁੰਚ ਜਾਇਆ ਕਰੇਗਾ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਬਾ ਗੁਰਦੀਪ ਸਿੰਘ ਸਭ ਦਾ ਭਲਾ ਮੰਗਣ ਵਾਲਾ ਬਹੁ ਪੱਖੀ ਸ਼ਖਸੀਅਤ ਦੇ ਮਾਲਕ ਗੁਰੂ ਘਰ ਨੂੰ ਸਮਰਪਿਤ ਇਕ ਅੰਮ੍ਰਿਤਧਾਰੀ ਨਿੱਤਨੇਮੀ ਨਿਡਰ ਗੁਰਸਿਖ ਸਨ, ਜਿਨ੍ਹਾਂ ਨੂੰ ਕਾਂਗਰਸੀ ਕਾਰਕੁਨਾਂ ਅਤੇ ਗੈਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਬਾਰੇ ਉਨ੍ਹਾਂ ਡੀ.ਜੀ.ਪੀ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਪਰ ਕੋਈ ਅਸਰ ਨਹੀਂ ਹੋਇਆ ਅਤੇ ਗਿਣੀ ਮਿਥੀ ਸਾਜ਼ਿਸ਼ ਅਧੀਨ ਉਸ ਦਾ ਕਤਲ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਭਾਵੇ ਬੇਸ਼ੱਕ ਉਸ ਨੂੰ ਮਾਰ ਦਿੱਤਾ ਜਾਵੇ ਪਰ ਉਹ ਪੀੜਤ ਪਰਿਵਾਰ ਦੇ ਇਨਸਾਫ਼ ਲਈ ਆਪਣੇ ਖੂਨ ਦੇ ਆਖ਼ਰੀ ਕਤਰੇ ਤਕ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਮੇਰਾ ਪਰਿਵਾਰ ਹੈ ਅਤੇ ਮੈਂ ਇਨ੍ਹਾਂ ਲਈ ਆਖੜੀ ਸ਼ਾਹ ਤੱਕ ਲੜਦਾ ਰਹਾਂਗਾ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਨਸੀਹਤ ਦਿਤੀ ਕਿ ਖੂਨ ਖ਼ਰਾਬੇ ਨਾਲ ਕੁੱਝ ਵੀ ਹਾਸਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਸੁਖੀ ਰੰਧਾਵਾ ਦਾ ਚਹੇਤਾ ਗੈਂਗਸਟਰ ਜੱਗੂ ਜੇਲ੍ਹ ਵਿਚ ਬੈਠਾ ਫਿਰੌਤੀ ਲੈ ਰਿਹਾ ਹੈ ਪਰ ਕੋਈ ਪੁਛਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਮਾੜੇ ਅਨਸਰਾਂ ਨੂੰ ਕੰਨੋਂ ਫੜ ਕੇ ਜੇਲ੍ਹ 'ਚ ਸੁੱਟਦਿਆਂ ਬੰਦੇ ਦੇ ਪੁਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਚ ਅਦਾਲਤਾਂ ਤਕ ਜਾਇਆ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਰਾਜਮਹਿੰਦਰ ਸਿੰਘ ਮਜੀਠਾ, ਵੀਰ ਸਿੰਘ ਲੋਪੋਕੇ, ਲਖਬੀਰ ਸਿੰਘ ਲੋਧੀਨੰਗਲ ਅਤੇ ਰਣਜੀਤ ਸਿੰਘ ਵਰਿਆਮ ਨੰਗਲ ਨੇ ਕਿਹਾ ਕਿ ਕਾਂਗਰਸ ਅਤੇ ਕਾਂਗਰਸ ਦੀ ਸਰਕਾਰ ਅਕਾਲੀ ਦਲ ਨੂੰ ਢਾਹ ਲਾਉਣ ਅਤੇ ਅਕਾਲੀ ਵਰਕਰਾਂ ਦੇ ਹੌਸਲੇ ਪਸਤ ਕਰਨ ਲਈ ਨੀਵੇ ਪੱਧਰ ਦੀ ਸਿਆਸਤ 'ਤੇ ਉਤਰ ਆਏ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁਟ ਹੋ ਕੇ ਜੁਲਮ ਖਿਲਾਫ ਹੰਭਲਾ ਮਾਰਨ ਅਤੇ ਸ: ਸੁਖਬੀਰ ਸਿੰਘ ਬਾਦਲ ਦੇ ਹੱਥ ਹੋਰ ਮਜਬੂਤ ਕਰਨ ਦਾ ਸਦਾ ਦਿਤਾ ਅਤੇ ਕਿਹਾ ਕਿ ਅਕਾਲੀ ਹਾਈ ਕਮਾਨ ਵਰਕਰਾਂ ਨਾਲ ਚਟਾਨ ਵਾਂਗ ਖੜੀ ਹੈ। ਸਟੇਜ ਦੀ ਸੇਵਾ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਨਿਭਾਈ। ਇਸ ਮੌਕੇ ਭਾਈ ਜਰਨੈਲ ਸਿੰਘ ਕੁਹਾੜਕਾ ਹਜੂਰੀ ਰਾਗੀ, ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਦਾ ਜਥਾ ਨੇ ਵੈਰਾਗ ਅਤੇ ਅਨੰਦ ਮਈ ਕੀਰਤਨ ਸਰਵਣ ਕਰਾਇਆ। ਇਸ ਮੌਕੇ ਉਕਤ ਤੋਂ ਇਲਾਵਾ ਰਾਜਮਹਿੰਦਰ ਸਿੰਘ ਮਜੀਠਾ ਸਾਬਕਾ ਰਾਜ ਸਭਾ ਮੈਂਬਰ, ਤਲਬੀਰ ਸਿੰਘ ਗਿੱਲ, ਮਲਕੀਤ ਸਿੰਘ ਏਆਰ, ਹਰਮੀਤ ਸਿੰਘ ਸੰਧੂ, ਇਕਬਾਲ ਸਿੰਘ ਸੰਧੂ, ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਅਵਤਾਰ ਸਿੰਘ ਜ਼ੀਰਾ, ਮਨਦੀਪ ਸਿੰਘ ਮੰਨਾ, ਬਲਜੀਤ ਸਿੰਘ ਜਲਾਲਉਸਮਾ, ਮੇਜ਼ਰ ਸ਼ਿਵਚਰਨ ਸਿੰਘ ਬਾਗੜੀਆਂ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸ਼ਰ, ਲਖਬੀਰ ਸਿੰਘ ਗਿੱਲ, ਕੁਲਵਿੰਦਰ ਸਿੰਘ ਧਾਲੀਵਾਲ ਸਾਰੇ ਸਿਆਸੀ ਸਕੱਤਰ ਮਜੀਠੀਆ, ਪ੍ਰੋ; ਸਰਚਾਂਦ ਸਿੰਘ ਮੀਡੀਆ ਸਕੱਤਰ, ਬਲਰਾਜ ਸਿੰਘ ਔਲਖ, ਸਾਬਕਾ ਸਰਪੰਚ ਧਰਮ ਸਿੰਘ ਰੁਮਾਣਾ, ਸਲਵੰਤ ਸਿੰਘ ਸੇਠ ਸਾਬਕਾ ਪ੍ਰਧਾਨ ਨਗਰ ਕੌਂਸਲ ਮਜੀਠਾ, ਮਾਸਟਰ ਸਾਧੂ ਸਿੰਘ ਪੰਧੇਰ, ਜਸਕਰਨ ਸਿੰਘ ਰੁਮਾਣਾ, ਸਾਬਕਾ ਸਰਪੰਚ ਸੁਖਚੈਨ ਸਿੰਘ ਭੋਮਾਂ, ਸਰਪੰਚ ਮੱਖਣ ਸਿੰਘ ਹਰੀਆਂ, ਸੁਰਜੀਤ ਪੰਧੇਰ, ਸਾਬਕਾ ਸਰਪੰਚ ਨਿਰਮਲ ਸਿੰਘ ਵੀਰਮ, ਡਾ ਕੁਲਬੀਰ ਸਿੰਘ ਰੱਖ ਭੰਗਵਾਂ, ਜਸਪਾਲ ਸਿੰਘ ਗੋਸਲ, ਸੁਰਿੰਦਰਪਾਲ ਸਿੰਘ ਗੋਕਲ ਵਾਈਸ ਪ੍ਰਧਾਨ ਨਗਰ ਕੌਂਸਲ ਮਜੀਠਾ, ਸਾਰਜ ਸਿੰਘ ਰਾਇਲ ਵਿਲਾ ਵਾਲੇ, ਮਨਦੀਪ ਸਿੰਘ ਸਹਿਜਾਦਾ, ਅਮਨਦੀਪ ਸਿੰਘ ਘੱਗਾ ਪਟਿਆਲਾ, ਮਨਪ੍ਰੀਤ ਸਿੰਘ ਡੱਡੀਆਂ, ਸਰਪੰਚ ਹਰਿੰਦਰ ਸਿੰਘ ਵਡਾਲਾ, ਨੰਬਰਦਾਰ ਦਰਸ਼ਨ ਸਿੰਘ ਧਰਮਪੁਰ, ਚਰਨਜੀਤ ਸਿੰਘ ਵਡਾਲਾ, ਪਿੰਕਾ ਮਜੀਠਾ, ਜਸਪਾਲ ਸਿੰਘ ਗੋਸਲ, ਸੁਮਿਤ ਮਜੀਠਾ, ਅਵਤਾਰ ਸਿੰਘ ਬੁੱਢਾ ਥੇਹ, ਸੱਜਣ ਸਿੰਘ ਬੁੱਢਾ ਥੇਹ, ਹਰਭਾਲ ਸਿੰਘ ਗਿੱਲ ਮਜੀਠਾ, ਰੋਜੀ ਬੱਲ ਸਾਬਕਾ ਚੇਅਰਮੈਨ, ਨੰਬਰਦਾਰ ਮਹਿੰਦਰ ਸਿੰਘ ਵਡਾਲਾ, ਸਰਪੰਚ ਮਲਕੀਤ ਸਿੰਘ ਸ਼ਾਮਨਗਰ, ਦਵਿੰਦਰ ਸਿੰਘ ਚੰਣਨਕੇ, ਸਤਨਾਮ ਤਾਰਪੁਰ, ਬਲਜਿੰਦਰ ਜੇਠੂਵਾਲ, ਕਾਕਾ ਵਡਾਲਾ ਆਦਿ ਹਾਜ਼ਰ ਸਨ।  


author

KamalJeet Singh

Content Editor

Related News